2ਯੇਰੂਸ਼ਲੇਮ ਵਿੱਚ ਭੇਡਾਂ ਦੇ ਦਰਵਾਜ਼ੇ ਕੋਲ ਇੱਕ ਤਲਾਬ ਸੀ। ਇਸ ਤਲਾਬ ਨੂੰ ਇਬਰਾਨੀ ਭਾਸ਼ਾ ਵਿੱਚ ਬੇਥਜ਼ਥਾ ਆਖਦੇ ਸਨ ਜਿਸ ਦੇ ਦੁਆਲੇ ਪੰਜ ਬਰਾਂਡੇ ਬਣੇ ਹੋਏ ਸਨ।
3ਬਹੁਤ ਸਾਰੇ ਰੋਗੀ ਉਹਨਾਂ ਬਰਾਂਡਿਆਂ ਵਿੱਚ ਪਏ ਰਹਿੰਦੇ ਸਨ। ਉਹਨਾਂ ਵਿੱਚ ਕੁਝ ਅੰਨ੍ਹੇ, ਲੰਗੜੇ, ਅਤੇ ਲੂਲੇ ਸਨ।
4ਪ੍ਰਭੂ ਦਾ ਇੱਕ ਦੂਤ ਠਹਿਰਾਏ ਸਮੇਂ ਤੇ ਆ ਕੇ ਪਾਣੀ ਹਿਲਾਉਂਦਾ ਸੀ, ਅਤੇ ਜਿਹੜਾ ਸਭ ਤੋਂ ਪਹਿਲਾਂ ਉਸ ਤਲਾਬ ਵਿੱਚ ਉਤਰਦਾ ਸੀ ਉਹ ਹਰ ਰੋਗ ਤੋਂ ਚੰਗਾ ਹੋ ਜਾਦਾਂ ਸੀ।
5ਉਹਨਾਂ ਵਿੱਚ ਇੱਕ ਰੋਗੀ ਸੀ ਜੋ ਅਠੱਤੀ ਸਾਲਾਂ ਤੋਂ ਬਿਮਾਰ ਸੀ।
6ਯਿਸ਼ੂ ਨੇ ਉਸ ਰੋਗੀ ਨੂੰ ਲੇਟਿਆ ਵੇਖਿਆ। ਯਿਸ਼ੂ ਨੇ ਜਾਣਿਆ ਕਿ ਉਹ ਬਹੁਤ ਲੰਮੇ ਸਮੇਂ ਤੋਂ ਬਿਮਾਰ ਹੈ। ਇਸ ਲਈ ਯਿਸ਼ੂ ਨੇ ਉਸ ਨੂੰ ਪੁੱਛਿਆ, “ਕਿ ਤੂੰ ਚੰਗਾ ਹੋਣਾ ਚਾਹੁੰਦਾ ਹੈ?”