38ਅਤੇ ਨਾ ਹੀ ਉਸ ਦੇ ਬਚਨ ਤੁਹਾਡੇ ਵਿੱਚ ਵੱਸਦੇ ਹਨ, ਕਿਉਂਕਿ ਤੁਸੀਂ ਉਸ ਤੇ ਵਿਸ਼ਵਾਸ ਨਹੀਂ ਕਰਦੇ ਜਿਸ ਨੂੰ ਪਿਤਾ ਨੇ ਭੇਜਿਆ ਹੈ।
39ਤੁਸੀਂ ਇਹ ਸੋਚ ਕੇ ਪਵਿੱਤਰ ਪੋਥੀਆਂ ਨੂੰ ਪੜ੍ਹਦੇ ਹੋ ਕਿ ਇਨ੍ਹਾਂ ਨਾਲ ਤੁਹਾਨੂੰ ਸਦੀਪਕ ਜੀਵਨ ਮਿਲਦਾ ਹੈ। ਪਰ ਇਹ ਸਭ ਪਵਿੱਤਰ ਪੋਥੀਆਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ।
40ਪਰ ਫਿਰ ਵੀ ਤੁਸੀਂ ਉਹ ਸਦੀਪਕ ਜੀਵਨ ਨੂੰ ਪਾਉਣ ਲਈ ਮੇਰੇ ਕੋਲ ਆਉਣ ਤੋਂ ਇੰਨਕਾਰ ਕਰਦੇ ਹੋ।
41“ਮੈਂ ਮਨੁੱਖਾਂ ਤੋਂ ਵਡਿਆਈ ਨਹੀਂ ਲੈਂਦਾ।
42ਪਰ ਮੈਂ ਤੁਹਾਨੂੰ ਜਾਣਦਾ ਹਾਂ ਕਿ ਪਰਮੇਸ਼ਵਰ ਦਾ ਪਿਆਰ ਤੁਹਾਡੇ ਅੰਦਰ ਨਹੀਂ ਹੈ।