42ਪਰ ਮੈਂ ਤੁਹਾਨੂੰ ਜਾਣਦਾ ਹਾਂ ਕਿ ਪਰਮੇਸ਼ਵਰ ਦਾ ਪਿਆਰ ਤੁਹਾਡੇ ਅੰਦਰ ਨਹੀਂ ਹੈ।
43ਮੈਂ ਆਪਣੇ ਪਿਤਾ ਦੇ ਨਾਮ ਵਿੱਚ ਆਇਆ ਹਾਂ ਅਤੇ ਫਿਰ ਵੀ ਤੁਸੀਂ ਮੈਨੂੰ ਕਬੂਲ ਨਹੀਂ ਕਰਦੇ। ਪਰ ਜੇ ਕੋਈ ਹੋਰ ਆਪਣੇ ਨਾਮ ਉੱਤੇ ਆਵੇ ਤਾਂ ਤੁਸੀਂ ਉਸ ਨੂੰ ਕਬੂਲ ਕਰ ਲਓਗੇ।
44ਤੁਸੀਂ ਕਿਵੇਂ ਮੇਰੇ ਤੇ ਵਿਸ਼ਵਾਸ ਕਰ ਸਕਦੇ ਹੋ ਕਿਉਂਕਿ ਤੁਸੀਂ ਇੱਕ-ਦੂਜੇ ਤੋਂ ਵਡਿਆਈ ਦੀ ਇੱਛਾ ਰੱਖਦੇ ਹੋ, ਪਰ ਉਹ ਵਡਿਆਈ ਨਹੀਂ ਭਾਲਦੇ ਜੋ ਸਿਰਫ ਇੱਕ ਪਰਮੇਸ਼ਵਰ ਵੱਲੋਂ ਮਿਲਦੀ ਹੈ?
45“ਇਹ ਨਾ ਸੋਚੋ ਕਿ ਮੈਂ ਤੁਹਾਨੂੰ ਪਿਤਾ ਦੇ ਸਾਹਮਣੇ ਦੋਸ਼ੀ ਠਹਿਰਾਵਾਂਗਾ। ਜੋ ਤੁਹਾਨੂੰ ਦੋਸ਼ੀ ਠਹਿਰਾਉਂਦਾ ਹੈ, ਉਹ ਮੋਸ਼ੇਹ ਹੈ। ਜਿਸ ਦੇ ਉੱਤੇ ਤੁਹਾਡੀ ਆਸ ਹੈ।
46ਜੇ ਤੁਸੀਂ ਸੱਚਮੱਚ ਮੋਸ਼ੇਹ ਤੇ ਵਿਸ਼ਵਾਸ ਕੀਤਾ ਹੁੰਦਾ, ਤਾਂ ਤੁਸੀਂ ਮੇਰੇ ਤੇ ਵਿਸ਼ਵਾਸ ਕਰਦੇ, ਕਿਉਂਕਿ ਉਸ ਨੇ ਮੇਰੇ ਬਾਰੇ ਲਿਖਿਆ ਸੀ।