ਯੋਹਨ 5

ਫਿਰ ਯਿਸ਼ੂ ਨੇ ਉਸ ਰੋਗੀ ਨੂੰ ਆਖਿਆ, “ਉੱਠ, ਆਪਣੀ ਮੰਜੀ ਚੁੱਕ ਅਤੇ ਤੁਰ।”

John 5:8 (UKJV) Jesus says unto him, Rise, take up your bed, and walk.

6ਯਿਸ਼ੂ ਨੇ ਉਸ ਰੋਗੀ ਨੂੰ ਲੇਟਿਆ ਵੇਖਿਆ। ਯਿਸ਼ੂ ਨੇ ਜਾਣਿਆ ਕਿ ਉਹ ਬਹੁਤ ਲੰਮੇ ਸਮੇਂ ਤੋਂ ਬਿਮਾਰ ਹੈ। ਇਸ ਲਈ ਯਿਸ਼ੂ ਨੇ ਉਸ ਨੂੰ ਪੁੱਛਿਆ, “ਕਿ ਤੂੰ ਚੰਗਾ ਹੋਣਾ ਚਾਹੁੰਦਾ ਹੈ?”

7ਉਸ ਰੋਗੀ ਨੇ ਉੱਤਰ ਦਿੱਤਾ, “ਸ਼੍ਰੀਮਾਨ ਜੀ, ਮੇਰੇ ਕੋਲ ਕੋਈ ਆਦਮੀ ਨਹੀਂ ਹੈ ਜੋ ਮੈਨੂੰ ਤਲਾਬ ਵਿੱਚ ਜਾਣ ਲਈ ਮੇਰੀ ਸਹਾਇਤਾ ਕਰੇ ਜਦੋਂ ਪਾਣੀ ਹਿਲਾਇਆ ਜਾਦਾਂ ਹੈ। ਜਦੋਂ ਮੈਂ ਤਲਾਬ ਵਿੱਚ ਜਾਣ ਦੀ ਕੋਸ਼ਿਸ਼ ਕਰਦਾ ਹੈ ਤਾਂ ਮੇਰੇ ਤੋਂ ਪਹਿਲਾਂ ਕੋਈ ਹੋਰ ਤਲਾਬ ਵਿੱਚ ਵੜ ਜਾਦਾਂ ਹੈ।”

8ਫਿਰ ਯਿਸ਼ੂ ਨੇ ਉਸ ਰੋਗੀ ਨੂੰ ਆਖਿਆ, “ਉੱਠ, ਆਪਣੀ ਮੰਜੀ ਚੁੱਕ ਅਤੇ ਤੁਰ।”

9ਉਹ ਰੋਗੀ ਤੁਰੰਤ ਚੰਗਾ ਹੋ ਗਿਆ ਅਤੇ ਆਪਣੀ ਮੰਜੀ ਚੁੱਕ ਕੇ ਤੁਰਨ ਲੱਗਾ। ਇਹ ਸਭ ਸਬਤ ਦੇ ਦਿਨ ਹੋਇਆ ਸੀ।

10ਇਸ ਲਈ ਯਹੂਦੀ ਆਗੂਆਂ ਨੇ ਉਸ ਚੰਗੇ ਹੋਏ ਆਦਮੀ ਨੂੰ ਆਖਿਆ, “ਅੱਜ ਸਬਤ ਦਾ ਦਿਨ ਹੈ, ਤੇਰਾ ਮੰਜੀ ਚੁੱਕਣਾ ਬਿਵਸਥਾ ਦੇ ਖਿਲਾਫ਼ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.