ਯੋਹਨ 6

ਜਦੋਂ ਚੇਲੇ ਲਗਭਗ ਤਿੰਨ ਜਾਂ ਚਾਰ ਮੀਲ ਝੀਲ ਵਿੱਚ ਜਾ ਚੁੱਕੇ ਸਨ। ਤਾਂ ਉਹਨਾਂ ਨੇ ਯਿਸ਼ੂ ਨੂੰ ਪਾਣੀ ਉੱਤੇ ਤੁਰਦਿਆਂ ਅਤੇ ਕਿਸ਼ਤੀ ਦੇ ਨੇੜੇ ਆਉਂਦਿਆਂ ਵੇਖਿਆ, ਅਤੇ ਉਹ ਸਾਰੇ ਡਰ ਗਏ।

John 6:19 (UKJV) So when they had rowed about five and twenty or thirty furlongs, they see Jesus walking on the sea, and drawing nigh unto the ship: and they were afraid.

17ਜਿੱਥੇ ਉਹ ਕਿਸ਼ਤੀ ਉੱਤੇ ਚੜ੍ਹੇ ਅਤੇ ਝੀਲ ਦੇ ਪਾਰ ਕਫ਼ਰਨਹੂਮ ਲਈ ਚੱਲੇ। ਉੱਥੇ ਅਜੇ ਹਨੇਰਾ ਸੀ, ਅਤੇ ਯਿਸ਼ੂ ਅਜੇ ਉਹਨਾਂ ਕੋਲ ਨਹੀਂ ਪਹੁੰਚੇ ਸਨ।

18ਇੱਕ ਤੇਜ਼ ਹਵਾ ਚੱਲ ਰਹੀ ਸੀ ਅਤੇ ਝੀਲ ਵਿੱਚ ਲਹਿਰਾਂ ਉੱਠਣ ਲੱਗੀਆਂ।

19ਜਦੋਂ ਚੇਲੇ ਲਗਭਗ ਤਿੰਨ ਜਾਂ ਚਾਰ ਮੀਲ ਝੀਲ ਵਿੱਚ ਜਾ ਚੁੱਕੇ ਸਨ। ਤਾਂ ਉਹਨਾਂ ਨੇ ਯਿਸ਼ੂ ਨੂੰ ਪਾਣੀ ਉੱਤੇ ਤੁਰਦਿਆਂ ਅਤੇ ਕਿਸ਼ਤੀ ਦੇ ਨੇੜੇ ਆਉਂਦਿਆਂ ਵੇਖਿਆ, ਅਤੇ ਉਹ ਸਾਰੇ ਡਰ ਗਏ।

20ਪਰ ਯਿਸ਼ੂ ਨੇ ਚੇਲਿਆਂ ਨੂੰ ਆਖਿਆ, “ਡਰੋ ਨਾ, ਮੈਂ ਹਾਂ।”

21ਤਦ ਚੇਲੇ ਯਿਸ਼ੂ ਨੂੰ ਕਿਸ਼ਤੀ ਉੱਤੇ ਚੜ੍ਹਾਉਣ ਲਈ ਖੁਸ਼ ਹੋ ਗਏ, ਅਤੇ ਤੁਰੰਤ ਹੀ ਕਿਸ਼ਤੀ ਕਿਨਾਰੇ ਤੇ ਪਹੁੰਚ ਗਈ ਜਿੱਥੇ ਉਹ ਜਾ ਰਹੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.