ਯੋਹਨ 6

ਪਰ ਯਿਸ਼ੂ ਨੇ ਚੇਲਿਆਂ ਨੂੰ ਆਖਿਆ, “ਡਰੋ ਨਾ, ਮੈਂ ਹਾਂ।”

John 6:20 (UKJV) But he says unto them, It is I; be not afraid.

18ਇੱਕ ਤੇਜ਼ ਹਵਾ ਚੱਲ ਰਹੀ ਸੀ ਅਤੇ ਝੀਲ ਵਿੱਚ ਲਹਿਰਾਂ ਉੱਠਣ ਲੱਗੀਆਂ।

19ਜਦੋਂ ਚੇਲੇ ਲਗਭਗ ਤਿੰਨ ਜਾਂ ਚਾਰ ਮੀਲ ਝੀਲ ਵਿੱਚ ਜਾ ਚੁੱਕੇ ਸਨ। ਤਾਂ ਉਹਨਾਂ ਨੇ ਯਿਸ਼ੂ ਨੂੰ ਪਾਣੀ ਉੱਤੇ ਤੁਰਦਿਆਂ ਅਤੇ ਕਿਸ਼ਤੀ ਦੇ ਨੇੜੇ ਆਉਂਦਿਆਂ ਵੇਖਿਆ, ਅਤੇ ਉਹ ਸਾਰੇ ਡਰ ਗਏ।

20ਪਰ ਯਿਸ਼ੂ ਨੇ ਚੇਲਿਆਂ ਨੂੰ ਆਖਿਆ, “ਡਰੋ ਨਾ, ਮੈਂ ਹਾਂ।”

21ਤਦ ਚੇਲੇ ਯਿਸ਼ੂ ਨੂੰ ਕਿਸ਼ਤੀ ਉੱਤੇ ਚੜ੍ਹਾਉਣ ਲਈ ਖੁਸ਼ ਹੋ ਗਏ, ਅਤੇ ਤੁਰੰਤ ਹੀ ਕਿਸ਼ਤੀ ਕਿਨਾਰੇ ਤੇ ਪਹੁੰਚ ਗਈ ਜਿੱਥੇ ਉਹ ਜਾ ਰਹੇ ਸਨ।

22ਅਗਲੇ ਦਿਨ ਜੋ ਲੋਕ ਝੀਲ ਦੇ ਦੂਜੇ ਕੰਡੇ ਤੇ ਠਹਿਰੇ ਸਨ ਉਹਨਾਂ ਨੇ ਦੇਖਿਆ ਕਿ ਇੱਥੇ ਤਾਂ ਇੱਕ ਹੀ ਕਿਸ਼ਤੀ ਸੀ ਅਤੇ ਯਿਸ਼ੂ ਆਪਣੇ ਚੇਲਿਆਂ ਨਾਲ ਉਸ ਵਿੱਚ ਨਹੀਂ ਚੜ੍ਹੇ ਸੀ। ਪਰ ਉਹਨਾਂ ਦੇ ਚੇਲੇ ਹੀ ਉੱਥੋਂ ਇਕੱਲੇ ਚੱਲੇ ਗਏ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.