23ਤਦ ਤਿਬੇਰਿਯਾਸ ਦੀਆਂ ਕੁਝ ਕਿਸ਼ਤੀਆਂ ਉਸ ਜਗ੍ਹਾ ਦੇ ਕੋਲ ਪਹੁੰਚੀਆਂ ਜਿੱਥੇ ਲੋਕਾਂ ਨੇ ਪ੍ਰਭੂ ਦਾ ਧੰਨਵਾਦ ਕਰਨ ਤੋਂ ਬਾਅਦ ਰੋਟੀ ਖਾਧੀ ਸੀ।
24ਜਦੋਂ ਲੋਕਾਂ ਨੂੰ ਪਤਾ ਚੱਲਿਆ ਕਿ ਯਿਸ਼ੂ ਅਤੇ ਉਸ ਦੇ ਚੇਲੇ ਉੱਥੇ ਨਹੀਂ ਹਨ, ਉਹ ਕਿਸ਼ਤੀਆਂ ਵਿੱਚ ਚੜ੍ਹੇ ਅਤੇ ਯਿਸ਼ੂ ਦੀ ਭਾਲ ਕਰਨ ਲਈ ਕਫ਼ਰਨਹੂਮ ਗਏ।
25ਜਦੋਂ ਲੋਕਾਂ ਨੇ ਯਿਸ਼ੂ ਨੂੰ ਝੀਲ ਦੇ ਦੂਜੇ ਪਾਸੇ ਪਾਇਆ ਤਾਂ ਉਹਨਾਂ ਨੇ ਯਿਸ਼ੂ ਨੂੰ ਪੁੱਛਿਆ, “ਗੁਰੂ ਜੀ, ਤੁਸੀਂ ਇੱਥੇ ਕਦੋਂ ਆਏ ਸੀ?”
26ਯਿਸ਼ੂ ਨੇ ਜਵਾਬ ਦਿੱਤਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਤੁਸੀਂ ਮੈਨੂੰ ਇਸ ਲਈ ਨਹੀਂ ਲੱਭ ਰਹੇ ਹੋ, ਕਿਉਂਕਿ ਤੁਸੀਂ ਉਹ ਚਮਤਕਾਰ ਵੇਖੇ ਜੋ ਮੈਂ ਕੀਤੇ ਹਨ। ਪਰ ਤੁਸੀਂ ਮੈਨੂੰ ਇਸ ਲਈ ਲੱਭ ਰਹੇ ਹੋ ਕਿਉਂਕਿ ਤੁਸੀਂ ਰੋਟੀਆਂ ਖਾਧੀਆਂ ਸਨ ਅਤੇ ਤੁਸੀਂ ਸਭ ਰੱਜ ਗਏ ਸੀ।
27ਨਾਸ਼ਵਾਨ ਭੋਜਨ ਲਈ ਮਿਹਨਤ ਨਾ ਕਰੋ, ਪਰ ਉਸ ਭੋਜਨ ਲਈ ਮਿਹਨਤ ਕਰੋ ਜੋ ਸਦੀਪਕ ਜੀਵਨ ਤੱਕ ਰਹਿੰਦਾ ਹੈ, ਮਨੁੱਖ ਦਾ ਪੁੱਤਰ ਤੁਹਾਨੂੰ ਉਹ ਭੋਜਨ ਦੇਵੇਗਾ। ਕਿਉਂਕਿ ਪਰਮੇਸ਼ਵਰ ਪਿਤਾ ਨੇ ਉਸ ਉੱਤੇ ਆਪਣੀ ਮੋਹਰ ਲਗਾਈ ਹੈ।”