27ਨਾਸ਼ਵਾਨ ਭੋਜਨ ਲਈ ਮਿਹਨਤ ਨਾ ਕਰੋ, ਪਰ ਉਸ ਭੋਜਨ ਲਈ ਮਿਹਨਤ ਕਰੋ ਜੋ ਸਦੀਪਕ ਜੀਵਨ ਤੱਕ ਰਹਿੰਦਾ ਹੈ, ਮਨੁੱਖ ਦਾ ਪੁੱਤਰ ਤੁਹਾਨੂੰ ਉਹ ਭੋਜਨ ਦੇਵੇਗਾ। ਕਿਉਂਕਿ ਪਰਮੇਸ਼ਵਰ ਪਿਤਾ ਨੇ ਉਸ ਉੱਤੇ ਆਪਣੀ ਮੋਹਰ ਲਗਾਈ ਹੈ।”
28ਤਦ ਲੋਕਾਂ ਨੇ ਉਹ ਨੂੰ ਪੁੱਛਿਆ, “ਸਾਨੂੰ ਉਹ ਕੰਮ ਕਰਨ ਲਈ ਕੀ ਕਰਨਾ ਚਾਹੀਦਾ ਹੈ ਜੋ ਪਰਮੇਸ਼ਵਰ ਚਾਹੁੰਦੇ ਹਨ?”
29ਯਿਸ਼ੂ ਨੇ ਉੱਤਰ ਦਿੱਤਾ, “ਪਰਮੇਸ਼ਵਰ ਦਾ ਕੰਮ ਇਹ ਹੈ: ਜਿਸ ਨੂੰ ਉਸ ਨੇ ਭੇਜਿਆ ਹੈ ਉਸ ਤੇ ਵਿਸ਼ਵਾਸ ਕਰੋ।”
30ਤਾਂ ਉਹਨਾਂ ਨੇ ਯਿਸ਼ੂ ਨੂੰ ਪੁੱਛਿਆ, “ਫਿਰ ਤੁਸੀਂ ਕਿਹੜਾ ਨਿਸ਼ਾਨ ਦੇਵੋਂਗੇ ਕਿ ਅਸੀਂ ਇਸ ਨੂੰ ਵੇਖ ਸਕੀਏ ਅਤੇ ਵਿਸ਼ਵਾਸ ਕਰ ਸਕੀਏ? ਤੁਸੀਂ ਕੀ ਕਰੋਗੇ?
31ਸਾਡੇ ਪਿਉ-ਦਾਦਿਆਂ ਨੇ ਉਜਾੜ ਵਿੱਚ ਮੰਨਾ ਖਾਧਾ; ਜਿਵੇਂ ਕਿ ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ: ‘ਮੋਸ਼ੇਹ ਨੇ ਉਹਨਾਂ ਨੂੰ ਸਵਰਗ ਤੋਂ ਰੋਟੀ ਖਾਣ ਲਈ ਦਿੱਤੀ।’ ”