29ਯਿਸ਼ੂ ਨੇ ਉੱਤਰ ਦਿੱਤਾ, “ਪਰਮੇਸ਼ਵਰ ਦਾ ਕੰਮ ਇਹ ਹੈ: ਜਿਸ ਨੂੰ ਉਸ ਨੇ ਭੇਜਿਆ ਹੈ ਉਸ ਤੇ ਵਿਸ਼ਵਾਸ ਕਰੋ।”
30ਤਾਂ ਉਹਨਾਂ ਨੇ ਯਿਸ਼ੂ ਨੂੰ ਪੁੱਛਿਆ, “ਫਿਰ ਤੁਸੀਂ ਕਿਹੜਾ ਨਿਸ਼ਾਨ ਦੇਵੋਂਗੇ ਕਿ ਅਸੀਂ ਇਸ ਨੂੰ ਵੇਖ ਸਕੀਏ ਅਤੇ ਵਿਸ਼ਵਾਸ ਕਰ ਸਕੀਏ? ਤੁਸੀਂ ਕੀ ਕਰੋਗੇ?
31ਸਾਡੇ ਪਿਉ-ਦਾਦਿਆਂ ਨੇ ਉਜਾੜ ਵਿੱਚ ਮੰਨਾ ਖਾਧਾ; ਜਿਵੇਂ ਕਿ ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ: ‘ਮੋਸ਼ੇਹ ਨੇ ਉਹਨਾਂ ਨੂੰ ਸਵਰਗ ਤੋਂ ਰੋਟੀ ਖਾਣ ਲਈ ਦਿੱਤੀ।’ ”
32ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਇਹ ਮੋਸ਼ੇਹ ਨਹੀਂ ਹੈ ਜਿਸ ਨੇ ਤੁਹਾਨੂੰ ਸਵਰਗ ਤੋਂ ਰੋਟੀ ਦਿੱਤੀ ਸੀ, ਪਰ ਇਹ ਮੇਰੇ ਪਿਤਾ ਹੈ ਜੋ ਤੁਹਾਨੂੰ ਸਵਰਗ ਤੋਂ ਸੱਚੀ ਰੋਟੀ ਦਿੰਦਾ ਹੈ।
33ਪਰਮੇਸ਼ਵਰ ਦੀ ਰੋਟੀ ਉਹ ਰੋਟੀ ਹੈ ਜੋ ਸਵਰਗ ਤੋਂ ਹੇਠਾਂ ਆਉਂਦੀ ਹੈ ਅਤੇ ਸੰਸਾਰ ਨੂੰ ਜੀਵਨ ਦਿੰਦੀ ਹੈ।”