ਯੋਹਨ 6

ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਇਹ ਮੋਸ਼ੇਹ ਨਹੀਂ ਹੈ ਜਿਸ ਨੇ ਤੁਹਾਨੂੰ ਸਵਰਗ ਤੋਂ ਰੋਟੀ ਦਿੱਤੀ ਸੀ, ਪਰ ਇਹ ਮੇਰੇ ਪਿਤਾ ਹੈ ਜੋ ਤੁਹਾਨੂੰ ਸਵਰਗ ਤੋਂ ਸੱਚੀ ਰੋਟੀ ਦਿੰਦਾ ਹੈ।

John 6:32 (UKJV) Then Jesus said unto them, Verily, verily, I say unto you, Moses gave you not that bread from heaven; but my Father gives you the true bread from heaven.

30ਤਾਂ ਉਹਨਾਂ ਨੇ ਯਿਸ਼ੂ ਨੂੰ ਪੁੱਛਿਆ, “ਫਿਰ ਤੁਸੀਂ ਕਿਹੜਾ ਨਿਸ਼ਾਨ ਦੇਵੋਂਗੇ ਕਿ ਅਸੀਂ ਇਸ ਨੂੰ ਵੇਖ ਸਕੀਏ ਅਤੇ ਵਿਸ਼ਵਾਸ ਕਰ ਸਕੀਏ? ਤੁਸੀਂ ਕੀ ਕਰੋਗੇ?

31ਸਾਡੇ ਪਿਉ-ਦਾਦਿਆਂ ਨੇ ਉਜਾੜ ਵਿੱਚ ਮੰਨਾ ਖਾਧਾ; ਜਿਵੇਂ ਕਿ ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ: ‘ਮੋਸ਼ੇਹ ਨੇ ਉਹਨਾਂ ਨੂੰ ਸਵਰਗ ਤੋਂ ਰੋਟੀ ਖਾਣ ਲਈ ਦਿੱਤੀ।’ ”

32ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਇਹ ਮੋਸ਼ੇਹ ਨਹੀਂ ਹੈ ਜਿਸ ਨੇ ਤੁਹਾਨੂੰ ਸਵਰਗ ਤੋਂ ਰੋਟੀ ਦਿੱਤੀ ਸੀ, ਪਰ ਇਹ ਮੇਰੇ ਪਿਤਾ ਹੈ ਜੋ ਤੁਹਾਨੂੰ ਸਵਰਗ ਤੋਂ ਸੱਚੀ ਰੋਟੀ ਦਿੰਦਾ ਹੈ।

33ਪਰਮੇਸ਼ਵਰ ਦੀ ਰੋਟੀ ਉਹ ਰੋਟੀ ਹੈ ਜੋ ਸਵਰਗ ਤੋਂ ਹੇਠਾਂ ਆਉਂਦੀ ਹੈ ਅਤੇ ਸੰਸਾਰ ਨੂੰ ਜੀਵਨ ਦਿੰਦੀ ਹੈ।”

34ਉਹਨਾਂ ਨੇ ਕਿਹਾ, “ਸ਼੍ਰੀਮਾਨ, ਇਹ ਰੋਟੀ ਸਾਨੂੰ ਹਮੇਸ਼ਾ ਦਿਓ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.