34ਉਹਨਾਂ ਨੇ ਕਿਹਾ, “ਸ਼੍ਰੀਮਾਨ, ਇਹ ਰੋਟੀ ਸਾਨੂੰ ਹਮੇਸ਼ਾ ਦਿਓ।”
35ਤਦ ਯਿਸ਼ੂ ਨੇ ਕਿਹਾ, “ਮੈਂ ਹੀ ਜੀਵਨ ਦੀ ਰੋਟੀ ਹਾਂ। ਜਿਹੜਾ ਵੀ ਮੇਰੇ ਕੋਲ ਆਵੇਗਾ ਉਹ ਕਦੀ ਭੁੱਖਾ ਨਹੀਂ ਰਹੇਗਾ, ਅਤੇ ਜੋ ਕੋਈ ਮੇਰੇ ਤੇ ਵਿਸ਼ਵਾਸ ਕਰਦਾ ਹੈ ਕਦੇ ਪਿਆਸਾ ਨਹੀਂ ਰਹੇਗਾ।
36ਪਰ ਜਿਵੇਂ ਕਿ ਮੈਂ ਤੁਹਾਨੂੰ ਦੱਸਿਆ ਹੈ, ਤੁਸੀਂ ਮੈਨੂੰ ਵੇਖਿਆ ਹੈ ਪਰ ਫਿਰ ਵੀ ਤੁਸੀਂ ਵਿਸ਼ਵਾਸ ਨਹੀਂ ਕਰਦੇ।
37ਕਿਉਂਕਿ ਉਹ ਸਭ ਲੋਕ ਜੋ ਪਿਤਾ ਮੈਨੂੰ ਦਿੰਦੇ ਹਨ ਮੇਰੇ ਕੋਲ ਆਉਣਗੇ, ਅਤੇ ਜੋ ਕੋਈ ਮੇਰੇ ਕੋਲ ਆਉਂਦਾ ਹੈ, ਮੈਂ ਉਸ ਨੂੰ ਕਦੇ ਨਹੀਂ ਛੱਡਾਂਗਾ।
38ਕਿਉਂਕਿ ਮੈਂ ਸਵਰਗ ਤੋਂ ਆਪਣੀ ਇੱਛਾ ਪੂਰੀ ਕਰਨ ਲਈ ਨਹੀਂ ਆਇਆ, ਸਗੋਂ ਪਰਮੇਸ਼ਵਰ ਦੀ ਇੱਛਾ ਪੂਰੀ ਕਰਨ ਆਇਆ ਹਾਂ ਜਿਨ੍ਹਾਂ ਨੇ ਮੈਨੂੰ ਭੇਜਿਆ ਹੈ।