39ਅਤੇ ਉਹਨਾਂ ਦੀ ਇੱਛਾ ਇਹ ਹੈ ਜਿਨ੍ਹਾਂ ਨੇ ਮੈਨੂੰ ਭੇਜਿਆ ਹੈ ਕਿ ਮੈਂ ਉਹਨਾਂ ਸਭਨਾਂ ਵਿੱਚੋਂ ਇੱਕ ਵੀ ਨਹੀਂ ਗੁਆਵਾਂਗਾ ਜੋ ਉਹਨਾਂ ਨੇ ਮੈਨੂੰ ਦਿੱਤੇ ਹਨ, ਪਰ ਉਹਨਾਂ ਨੂੰ ਅੰਤ ਦੇ ਦਿਨ ਵਿੱਚ ਜ਼ਰੂਰ ਜਿਉਂਦਾ ਕਰਾਂਗਾ।
40ਮੇਰੇ ਪਿਤਾ ਦੀ ਇੱਛਾ ਇਹ ਹੈ: ਹਰ ਕੋਈ ਜੋ ਪੁੱਤਰ ਨੂੰ ਵੇਖਦਾ ਹੈ ਅਤੇ ਉਸ ਤੇ ਵਿਸ਼ਵਾਸ ਕਰਦਾ ਹੈ, ਉਹ ਸਦੀਪਕ ਜੀਵਨ ਪਾਵੇਗਾ, ਅਤੇ ਮੈਂ ਉਹਨਾਂ ਨੂੰ ਅੰਤ ਦੇ ਦਿਨ ਜਿਉਂਦਾ ਕਰਾਂਗਾ।”
41ਫੇਰ ਯਹੂਦੀ ਉਸ ਬਾਰੇ ਬੁੜ-ਬੁੜਾਉਣ ਲੱਗੇ ਕਿਉਂਕਿ ਉਹਨਾਂ ਨੇ ਆਖਿਆ, “ਮੈਂ ਹੀ ਉਹ ਰੋਟੀ ਹਾਂ ਜੋ ਸਵਰਗ ਤੋਂ ਹੇਠਾਂ ਉੱਤਰੀ ਹੈ।”
42ਯਹੂਦੀਆਂ ਨੇ ਆਖਿਆ, “ਉਹ ਯਿਸ਼ੂ ਜੋ ਯੋਸੇਫ਼ ਦਾ ਪੁੱਤਰ ਹੈ। ਅਸੀਂ ਉਸ ਦੇ ਮਾਤਾ-ਪਿਤਾ ਨੂੰ ਜਾਣਦੇ ਹਾਂ। ਤਾਂ ਭਲਾ ਉਹ ਕਿਵੇਂ ਕਹਿ ਸਕਦਾ ਹੈ, ਮੈਂ ਸਵਰਗੋਂ ਉੱਤਰਿਆ ਹਾਂ।”
43ਪਰ ਯਿਸ਼ੂ ਨੇ ਆਖਿਆ, “ਆਪਣੇ ਆਪ ਵਿੱਚ ਬੁੜ-ਬੁੜਾਉਣਾ ਬੰਦ ਕਰੋ।