41ਫੇਰ ਯਹੂਦੀ ਉਸ ਬਾਰੇ ਬੁੜ-ਬੁੜਾਉਣ ਲੱਗੇ ਕਿਉਂਕਿ ਉਹਨਾਂ ਨੇ ਆਖਿਆ, “ਮੈਂ ਹੀ ਉਹ ਰੋਟੀ ਹਾਂ ਜੋ ਸਵਰਗ ਤੋਂ ਹੇਠਾਂ ਉੱਤਰੀ ਹੈ।”
42ਯਹੂਦੀਆਂ ਨੇ ਆਖਿਆ, “ਉਹ ਯਿਸ਼ੂ ਜੋ ਯੋਸੇਫ਼ ਦਾ ਪੁੱਤਰ ਹੈ। ਅਸੀਂ ਉਸ ਦੇ ਮਾਤਾ-ਪਿਤਾ ਨੂੰ ਜਾਣਦੇ ਹਾਂ। ਤਾਂ ਭਲਾ ਉਹ ਕਿਵੇਂ ਕਹਿ ਸਕਦਾ ਹੈ, ਮੈਂ ਸਵਰਗੋਂ ਉੱਤਰਿਆ ਹਾਂ।”
43ਪਰ ਯਿਸ਼ੂ ਨੇ ਆਖਿਆ, “ਆਪਣੇ ਆਪ ਵਿੱਚ ਬੁੜ-ਬੁੜਾਉਣਾ ਬੰਦ ਕਰੋ।
44ਕੋਈ ਵੀ ਮਨੁੱਖ ਮੇਰੇ ਕੋਲ ਨਹੀਂ ਆ ਸਕਦਾ ਜਦੋਂ ਤੱਕ ਕਿ ਪਿਤਾ ਜਿਨ੍ਹਾਂ ਨੇ ਮੈਨੂੰ ਭੇਜਿਆ ਹੈ ਉਸ ਨੂੰ ਮੇਰੇ ਕੋਲ ਨਹੀਂ ਲਿਆਉਂਦੇ। ਮੈਂ ਉਸ ਮਨੁੱਖ ਨੂੰ ਅੰਤ ਦੇ ਦਿਨ ਜਿਉਂਦਾ ਕਰਾਂਗਾ।
45ਇਹ ਨਬੀਆਂ ਦੀਆਂ ਕਿਤਾਬਾਂ ਵਿੱਚ ਲਿਖਿਆ ਹੋਇਆ ਹੈ: ‘ਉਹ ਸਾਰੇ ਪਰਮੇਸ਼ਵਰ ਦੁਆਰਾ ਸਿਖਾਏ ਜਾਣਗੇ।’ ਹਰ ਕੋਈ ਜਿਹੜਾ ਪਿਤਾ ਨੂੰ ਸੁਣਦਾ ਅਤੇ ਉਸ ਕੋਲੋਂ ਸਿੱਖਦਾ ਹੈ ਮੇਰੇ ਕੋਲ ਆਉਂਦਾ ਹੈ।