ਯੋਹਨ 6

ਇਹ ਨਬੀਆਂ ਦੀਆਂ ਕਿਤਾਬਾਂ ਵਿੱਚ ਲਿਖਿਆ ਹੋਇਆ ਹੈ: ‘ਉਹ ਸਾਰੇ ਪਰਮੇਸ਼ਵਰ ਦੁਆਰਾ ਸਿਖਾਏ ਜਾਣਗੇ।’ ਹਰ ਕੋਈ ਜਿਹੜਾ ਪਿਤਾ ਨੂੰ ਸੁਣਦਾ ਅਤੇ ਉਸ ਕੋਲੋਂ ਸਿੱਖਦਾ ਹੈ ਮੇਰੇ ਕੋਲ ਆਉਂਦਾ ਹੈ।

John 6:45 (UKJV) It is written in the prophets, And they shall be all taught of God. Every man therefore that has heard, and has learned of the Father, comes unto me.

43ਪਰ ਯਿਸ਼ੂ ਨੇ ਆਖਿਆ, “ਆਪਣੇ ਆਪ ਵਿੱਚ ਬੁੜ-ਬੁੜਾਉਣਾ ਬੰਦ ਕਰੋ।

44ਕੋਈ ਵੀ ਮਨੁੱਖ ਮੇਰੇ ਕੋਲ ਨਹੀਂ ਆ ਸਕਦਾ ਜਦੋਂ ਤੱਕ ਕਿ ਪਿਤਾ ਜਿਨ੍ਹਾਂ ਨੇ ਮੈਨੂੰ ਭੇਜਿਆ ਹੈ ਉਸ ਨੂੰ ਮੇਰੇ ਕੋਲ ਨਹੀਂ ਲਿਆਉਂਦੇ। ਮੈਂ ਉਸ ਮਨੁੱਖ ਨੂੰ ਅੰਤ ਦੇ ਦਿਨ ਜਿਉਂਦਾ ਕਰਾਂਗਾ।

45ਇਹ ਨਬੀਆਂ ਦੀਆਂ ਕਿਤਾਬਾਂ ਵਿੱਚ ਲਿਖਿਆ ਹੋਇਆ ਹੈ: ‘ਉਹ ਸਾਰੇ ਪਰਮੇਸ਼ਵਰ ਦੁਆਰਾ ਸਿਖਾਏ ਜਾਣਗੇ।’ ਹਰ ਕੋਈ ਜਿਹੜਾ ਪਿਤਾ ਨੂੰ ਸੁਣਦਾ ਅਤੇ ਉਸ ਕੋਲੋਂ ਸਿੱਖਦਾ ਹੈ ਮੇਰੇ ਕੋਲ ਆਉਂਦਾ ਹੈ।

46ਕਿਸੇ ਨੇ ਵੀ ਪਿਤਾ ਨੂੰ ਨਹੀਂ ਵੇਖਿਆ; ਕੇਵਲ ਉਹ ਇੱਕ, ਜਿਹੜਾ ਪਰਮੇਸ਼ਵਰ ਤੋਂ ਆਇਆ ਹੈ, ਉਸ ਨੇ ਪਿਤਾ ਨੂੰ ਵੇਖਿਆ ਹੈ।

47ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੋ ਮਨੁੱਖ ਵਿਸ਼ਵਾਸ ਕਰਦਾ ਹੈ ਉਹ ਸਦੀਪਕ ਜੀਵਨ ਪਾਉਂਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.