46ਕਿਸੇ ਨੇ ਵੀ ਪਿਤਾ ਨੂੰ ਨਹੀਂ ਵੇਖਿਆ; ਕੇਵਲ ਉਹ ਇੱਕ, ਜਿਹੜਾ ਪਰਮੇਸ਼ਵਰ ਤੋਂ ਆਇਆ ਹੈ, ਉਸ ਨੇ ਪਿਤਾ ਨੂੰ ਵੇਖਿਆ ਹੈ।
47ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੋ ਮਨੁੱਖ ਵਿਸ਼ਵਾਸ ਕਰਦਾ ਹੈ ਉਹ ਸਦੀਪਕ ਜੀਵਨ ਪਾਉਂਦਾ ਹੈ।
48ਮੈਂ ਹੀ ਜੀਵਨ ਦੀ ਰੋਟੀ ਹਾਂ।
49ਤੁਹਾਡੇ ਪਿਉ-ਦਾਦਿਆਂ ਨੇ ਉਜਾੜ ਵਿੱਚ ਮੰਨਾ ਖਾਧਾ ਅਤੇ ਮਰ ਗਏ।
50ਮੈਂ ਉਹ ਰੋਟੀ ਹਾਂ ਜੋ ਸਵਰਗ ਤੋਂ ਹੇਠਾਂ ਆਈ ਹੈ। ਜੋ ਕੋਈ ਵੀ ਇਹ ਰੋਟੀ ਖਾਂਦਾ ਹੈ ਉਹ ਕਦੇ ਨਹੀਂ ਮਰੇਗਾ।