47ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੋ ਮਨੁੱਖ ਵਿਸ਼ਵਾਸ ਕਰਦਾ ਹੈ ਉਹ ਸਦੀਪਕ ਜੀਵਨ ਪਾਉਂਦਾ ਹੈ।
48ਮੈਂ ਹੀ ਜੀਵਨ ਦੀ ਰੋਟੀ ਹਾਂ।
49ਤੁਹਾਡੇ ਪਿਉ-ਦਾਦਿਆਂ ਨੇ ਉਜਾੜ ਵਿੱਚ ਮੰਨਾ ਖਾਧਾ ਅਤੇ ਮਰ ਗਏ।
50ਮੈਂ ਉਹ ਰੋਟੀ ਹਾਂ ਜੋ ਸਵਰਗ ਤੋਂ ਹੇਠਾਂ ਆਈ ਹੈ। ਜੋ ਕੋਈ ਵੀ ਇਹ ਰੋਟੀ ਖਾਂਦਾ ਹੈ ਉਹ ਕਦੇ ਨਹੀਂ ਮਰੇਗਾ।
51ਮੈਂ ਜੀਵਨ ਦੀ ਰੋਟੀ ਹਾਂ ਜੋ ਸਵਰਗ ਤੋਂ ਹੇਠਾਂ ਆਈ ਹੈ। ਜਿਹੜਾ ਵੀ ਇਹ ਰੋਟੀ ਖਾਂਦਾ ਹੈ ਉਹ ਸਦਾ ਜੀਵੇਗਾ। ਇਹ ਰੋਟੀ ਮੇਰਾ ਮਾਸ ਹੈ। ਮੈਂ ਆਪਣਾ ਸਰੀਰ ਦਿੰਦਾ ਹਾਂ ਤਾਂ ਕਿ ਸੰਸਾਰ ਨੂੰ ਜੀਵਨ ਮਿਲੇ।”