ਯੋਹਨ 6

ਮੈਂ ਉਹ ਰੋਟੀ ਹਾਂ ਜੋ ਸਵਰਗ ਤੋਂ ਹੇਠਾਂ ਆਈ ਹੈ। ਜੋ ਕੋਈ ਵੀ ਇਹ ਰੋਟੀ ਖਾਂਦਾ ਹੈ ਉਹ ਕਦੇ ਨਹੀਂ ਮਰੇਗਾ।

John 6:50 (UKJV) This is the bread which comes down from heaven, that a man may eat thereof, and not die.

48ਮੈਂ ਹੀ ਜੀਵਨ ਦੀ ਰੋਟੀ ਹਾਂ।

49ਤੁਹਾਡੇ ਪਿਉ-ਦਾਦਿਆਂ ਨੇ ਉਜਾੜ ਵਿੱਚ ਮੰਨਾ ਖਾਧਾ ਅਤੇ ਮਰ ਗਏ।

50ਮੈਂ ਉਹ ਰੋਟੀ ਹਾਂ ਜੋ ਸਵਰਗ ਤੋਂ ਹੇਠਾਂ ਆਈ ਹੈ। ਜੋ ਕੋਈ ਵੀ ਇਹ ਰੋਟੀ ਖਾਂਦਾ ਹੈ ਉਹ ਕਦੇ ਨਹੀਂ ਮਰੇਗਾ।

51ਮੈਂ ਜੀਵਨ ਦੀ ਰੋਟੀ ਹਾਂ ਜੋ ਸਵਰਗ ਤੋਂ ਹੇਠਾਂ ਆਈ ਹੈ। ਜਿਹੜਾ ਵੀ ਇਹ ਰੋਟੀ ਖਾਂਦਾ ਹੈ ਉਹ ਸਦਾ ਜੀਵੇਗਾ। ਇਹ ਰੋਟੀ ਮੇਰਾ ਮਾਸ ਹੈ। ਮੈਂ ਆਪਣਾ ਸਰੀਰ ਦਿੰਦਾ ਹਾਂ ਤਾਂ ਕਿ ਸੰਸਾਰ ਨੂੰ ਜੀਵਨ ਮਿਲੇ।”

52ਫਿਰ ਯਹੂਦੀ ਆਪਸ ਵਿੱਚ ਬਹਿਸ ਕਰਨ ਲੱਗੇ ਕਿ, “ਇਹ ਆਦਮੀ ਸਾਨੂੰ ਆਪਣਾ ਮਾਸ ਖਾਣ ਲਈ ਕਿਵੇਂ ਦੇ ਸਕਦਾ ਹੈ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.