52ਫਿਰ ਯਹੂਦੀ ਆਪਸ ਵਿੱਚ ਬਹਿਸ ਕਰਨ ਲੱਗੇ ਕਿ, “ਇਹ ਆਦਮੀ ਸਾਨੂੰ ਆਪਣਾ ਮਾਸ ਖਾਣ ਲਈ ਕਿਵੇਂ ਦੇ ਸਕਦਾ ਹੈ?”
53ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ, ਜਦੋਂ ਤੱਕ ਤੁਸੀਂ ਮਨੁੱਖ ਦੇ ਪੁੱਤਰ ਦਾ ਮਾਸ ਨਹੀਂ ਖਾਂਦੇ ਅਤੇ ਉਸ ਦਾ ਲਹੂ ਨਹੀਂ ਪੀਂਦੇ, ਤੁਹਾਡੇ ਕੋਲ ਸੱਚਾ ਜੀਵਨ ਨਹੀਂ ਹੋਵੇਗਾ।
54ਜਿਹੜਾ ਕੋਈ ਵੀ ਮੇਰਾ ਮਾਸ ਖਾਂਦਾ ਹੈ ਅਤੇ ਮੇਰਾ ਲਹੂ ਪੀਂਦਾ ਹੈ ਉਹ ਸਦੀਪਕ ਜੀਵਨ ਪਾਉਂਦਾ ਹੈ, ਅਤੇ ਮੈਂ ਉਹਨਾਂ ਨੂੰ ਅੰਤ ਦੇ ਦਿਨ ਜਿਉਂਦਾ ਕਰਾਂਗਾ।
55ਕਿਉਂਕਿ ਮੇਰਾ ਮਾਸ ਅਸਲ ਭੋਜਨ ਹੈ ਅਤੇ ਮੇਰਾ ਲਹੂ ਅਸਲੀ ਪੀਣ ਦੀ ਵਸਤੂ ਹੈ।
56ਜੋ ਕੋਈ ਮੇਰਾ ਮਾਸ ਖਾਂਦਾ ਅਤੇ ਮੇਰਾ ਲਹੂ ਪੀਂਦਾ ਹੈ ਮੈਂ ਉਸ ਵਿੱਚ ਰਹਿੰਦਾ ਹਾਂ ਅਤੇ ਉਹ ਮੇਰੇ ਵਿੱਚ ਰਹਿੰਦਾ ਹੈ।