1ਇਸ ਤੋਂ ਬਾਅਦ, ਯਿਸ਼ੂ ਨੇ ਗਲੀਲ ਵਿੱਚ ਯਾਤਰਾ ਕੀਤੀ। ਉਹ ਯਹੂਦਿਯਾ ਵਿੱਚ ਯਾਤਰਾ ਨਹੀਂ ਕਰਨਾ ਚਾਹੁੰਦੇ ਸਨ, ਕਿਉਂਕਿ ਉਸ ਇਲਾਕੇ ਦੇ ਯਹੂਦੀ ਆਗੂ ਉਸ ਨੂੰ ਮਾਰਨਾ ਚਾਹੁੰਦੇ ਸਨ।
2ਪਰ ਯਹੂਦੀਆਂ ਦਾ ਤੰਬੂ ਦਾ ਤਿਉਹਾਰ ਨੇੜੇ ਸੀ,
3ਅਤੇ ਯਿਸ਼ੂ ਦੇ ਭਰਾਵਾਂ ਨੇ ਉਸ ਨੂੰ ਕਿਹਾ, “ਹੁਣ ਤੁਸੀਂ ਇੱਥੋਂ ਚੱਲੋ ਅਤੇ ਯਹੂਦਿਯਾ ਨੂੰ ਜਾਓ, ਜਿੱਥੇ ਤੁਹਾਡੇ ਚੇਲੇ ਤੁਹਾਡੇ ਕੰਮ ਵੇਖਣ।