8ਤੁਸੀਂ ਇਸ ਤਿਉਹਾਰ ਤੇ ਜਾਓ ਮੈਂ ਇਸ ਤਿਉਹਾਰ ਲਈ ਨਹੀਂ ਜਾ ਰਿਹਾ, ਕਿਉਂਕਿ ਮੇਰਾ ਸਮਾਂ ਅਜੇ ਪੂਰਾ ਨਹੀਂ ਹੋਇਆ।”
9ਇਹ ਕਹਿਣ ਤੋਂ ਬਾਅਦ, ਯਿਸ਼ੂ ਗਲੀਲ ਵਿੱਚ ਹੀ ਰਹੇ।
10ਜਦੋਂ ਯਿਸ਼ੂ ਦੇ ਭਰਾ ਤਿਉਹਾਰ ਲਈ ਚਲੇ ਗਏ ਉਹ ਵੀ ਗੁਪਤ ਰੂਪ ਵਿੱਚ ਤਿਉਹਾਰ ਲਈ ਗਏ ਪਰ ਉਹ ਖੁੱਲ੍ਹੇਆਮ ਤਿਉਹਾਰ ਵਿੱਚ ਨਹੀਂ ਗਏ।
11ਤਿਉਹਾਰ ਦੇ ਸਮੇਂ, ਯਹੂਦੀ ਆਗੂ ਯਿਸ਼ੂ ਨੂੰ ਲੱਭ ਰਹੇ ਸਨ ਅਤੇ ਪੁੱਛ ਰਹੇ ਸਨ, “ਉਹ ਕਿੱਥੇ ਹੈ?”
12ਭੀੜ ਵਿੱਚ ਬਹੁਤ ਸਾਰੇ ਲੋਕ ਉਹਨਾਂ ਦੇ ਬਾਰੇ ਗੱਲਾਂ ਕਰ ਰਹੇ ਸਨ। ਕਈ ਲੋਕਾਂ ਨੇ ਕਿਹਾ, “ਉਹ ਇੱਕ ਚੰਗੇ ਆਦਮੀ ਹੈ।” ਦੂਸਰੇ ਲੋਕਾਂ ਨੇ ਉੱਤਰ ਦਿੱਤਾ, “ਨਹੀਂ, ਉਹ ਲੋਕਾਂ ਨੂੰ ਧੋਖਾ ਦਿੰਦਾ ਹੈ।”