12ਭੀੜ ਵਿੱਚ ਬਹੁਤ ਸਾਰੇ ਲੋਕ ਉਹਨਾਂ ਦੇ ਬਾਰੇ ਗੱਲਾਂ ਕਰ ਰਹੇ ਸਨ। ਕਈ ਲੋਕਾਂ ਨੇ ਕਿਹਾ, “ਉਹ ਇੱਕ ਚੰਗੇ ਆਦਮੀ ਹੈ।” ਦੂਸਰੇ ਲੋਕਾਂ ਨੇ ਉੱਤਰ ਦਿੱਤਾ, “ਨਹੀਂ, ਉਹ ਲੋਕਾਂ ਨੂੰ ਧੋਖਾ ਦਿੰਦਾ ਹੈ।”
13ਪਰ ਯਹੂਦੀ ਆਗੂਆਂ ਦੇ ਡਰ ਕਾਰਨ ਕੋਈ ਵੀ ਖੁੱਲ੍ਹੇਆਮ ਯਿਸ਼ੂ ਦੇ ਬਾਰੇ ਗੱਲਾਂ ਨਹੀਂ ਕਰ ਰਿਹਾ ਸੀ।
14ਜਦੋਂ ਤਿਉਹਾਰ ਦਾ ਅੱਧ ਦਿਨ ਹੋਇਆ, ਤਾਂ ਯਿਸ਼ੂ ਹੈਕਲ ਦੇ ਵਿਹੜੇ ਵਿੱਚ ਗਏ ਅਤੇ ਉਪਦੇਸ਼ ਦੇਣਾ ਸ਼ੁਰੂ ਕੀਤਾ।
15ਉੱਥੇ ਦੇ ਯਹੂਦੀ ਆਗੂ ਹੈਰਾਨ ਸਨ ਅਤੇ ਉਹਨਾਂ ਨੇ ਪੁੱਛਿਆ, “ਇਸ ਮਨੁੱਖ ਨੂੰ ਬਿਨਾਂ ਪੜ੍ਹੇ ਇਸ ਤਰ੍ਹਾਂ ਦੀ ਸਿੱਖਿਆ ਕਿਵੇਂ ਮਿਲੀ?”
16ਯਿਸ਼ੂ ਨੇ ਉੱਤਰ ਦਿੱਤਾ, “ਜੋ ਸਿੱਖਿਆ ਮੈਂ ਦਿੰਦਾ ਹਾਂ, ਇਹ ਮੇਰੀ ਆਪਣੀ ਸਿੱਖਿਆ ਨਹੀਂ ਹੈ। ਸਗੋਂ ਮੇਰੇ ਘੱਲਣ ਵਾਲੇ ਦੀ ਹੈ।