ਯੋਹਨ 7

ਉੱਥੇ ਦੇ ਯਹੂਦੀ ਆਗੂ ਹੈਰਾਨ ਸਨ ਅਤੇ ਉਹਨਾਂ ਨੇ ਪੁੱਛਿਆ, “ਇਸ ਮਨੁੱਖ ਨੂੰ ਬਿਨਾਂ ਪੜ੍ਹੇ ਇਸ ਤਰ੍ਹਾਂ ਦੀ ਸਿੱਖਿਆ ਕਿਵੇਂ ਮਿਲੀ?”

John 7:15 (UKJV) And the Jews marvelled, saying, How knows this man letters, having never learned?

13ਪਰ ਯਹੂਦੀ ਆਗੂਆਂ ਦੇ ਡਰ ਕਾਰਨ ਕੋਈ ਵੀ ਖੁੱਲ੍ਹੇਆਮ ਯਿਸ਼ੂ ਦੇ ਬਾਰੇ ਗੱਲਾਂ ਨਹੀਂ ਕਰ ਰਿਹਾ ਸੀ।

14ਜਦੋਂ ਤਿਉਹਾਰ ਦਾ ਅੱਧ ਦਿਨ ਹੋਇਆ, ਤਾਂ ਯਿਸ਼ੂ ਹੈਕਲ ਦੇ ਵਿਹੜੇ ਵਿੱਚ ਗਏ ਅਤੇ ਉਪਦੇਸ਼ ਦੇਣਾ ਸ਼ੁਰੂ ਕੀਤਾ।

15ਉੱਥੇ ਦੇ ਯਹੂਦੀ ਆਗੂ ਹੈਰਾਨ ਸਨ ਅਤੇ ਉਹਨਾਂ ਨੇ ਪੁੱਛਿਆ, “ਇਸ ਮਨੁੱਖ ਨੂੰ ਬਿਨਾਂ ਪੜ੍ਹੇ ਇਸ ਤਰ੍ਹਾਂ ਦੀ ਸਿੱਖਿਆ ਕਿਵੇਂ ਮਿਲੀ?”

16ਯਿਸ਼ੂ ਨੇ ਉੱਤਰ ਦਿੱਤਾ, “ਜੋ ਸਿੱਖਿਆ ਮੈਂ ਦਿੰਦਾ ਹਾਂ, ਇਹ ਮੇਰੀ ਆਪਣੀ ਸਿੱਖਿਆ ਨਹੀਂ ਹੈ। ਸਗੋਂ ਮੇਰੇ ਘੱਲਣ ਵਾਲੇ ਦੀ ਹੈ।

17ਜਿਹੜਾ ਵੀ ਵਿਅਕਤੀ ਪਰਮੇਸ਼ਵਰ ਦੀ ਇੱਛਾ ਪੂਰੀ ਕਰਦਾ ਹੈ ਉਹ ਜਾਣਦਾ ਹੈ ਕਿ ਮੇਰੀ ਸਿੱਖਿਆ ਪਰਮੇਸ਼ਵਰ ਵੱਲੋਂ ਹੈ ਜਾਂ ਸਿਰਫ ਮੇਰੇ ਆਪਣੇ ਵੱਲੋਂ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.