16ਯਿਸ਼ੂ ਨੇ ਉੱਤਰ ਦਿੱਤਾ, “ਜੋ ਸਿੱਖਿਆ ਮੈਂ ਦਿੰਦਾ ਹਾਂ, ਇਹ ਮੇਰੀ ਆਪਣੀ ਸਿੱਖਿਆ ਨਹੀਂ ਹੈ। ਸਗੋਂ ਮੇਰੇ ਘੱਲਣ ਵਾਲੇ ਦੀ ਹੈ।
17ਜਿਹੜਾ ਵੀ ਵਿਅਕਤੀ ਪਰਮੇਸ਼ਵਰ ਦੀ ਇੱਛਾ ਪੂਰੀ ਕਰਦਾ ਹੈ ਉਹ ਜਾਣਦਾ ਹੈ ਕਿ ਮੇਰੀ ਸਿੱਖਿਆ ਪਰਮੇਸ਼ਵਰ ਵੱਲੋਂ ਹੈ ਜਾਂ ਸਿਰਫ ਮੇਰੇ ਆਪਣੇ ਵੱਲੋਂ ਹੈ।
18ਜੋ ਕੋਈ ਵੀ ਆਪਣੇ ਵੱਲੋਂ ਬੋਲਦਾ ਹੈ ਉਹ ਸਿਰਫ ਆਪਣੀ ਵਡਿਆਈ ਚਾਹੁੰਦਾ ਹੈ, ਪਰ ਜਿਹੜਾ ਵਿਅਕਤੀ ਆਪਣੇ ਘੱਲਣ ਵਾਲੇ ਦੀ ਵਡਿਆਈ ਕਰਨਾ ਚਾਹੁੰਦਾ ਹੈ ਉਹ ਝੂਠ ਨਹੀਂ, ਸੱਚ ਬੋਲਦਾ ਹੈ।
19ਕੀ ਮੋਸ਼ੇਹ ਨੇ ਤੁਹਾਨੂੰ ਬਿਵਸਥਾ ਨਹੀਂ ਦਿੱਤੀ, ਪਰ ਤੁਹਾਡੇ ਵਿੱਚੋਂ ਕੋਈ ਵੀ ਉਸ ਦੀ ਪਾਲਣਾ ਨਹੀਂ ਕਰਦਾ! ਅਸਲ ਵਿੱਚ, ਤੁਸੀਂ ਮੈਨੂੰ ਕਿਉਂ ਮਾਰਨ ਦੀ ਕੋਸ਼ਿਸ਼ ਕਰ ਰਹੇ ਹੋ?”
20ਲੋਕਾਂ ਨੇ ਉੱਤਰ ਦਿੱਤਾ, “ਤੁਹਾਡੇ ਅੰਦਰ ਭੂਤ ਹੈ, ਕੌਣ ਤੁਹਾਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ?”