ਯੋਹਨ 7

ਲੋਕਾਂ ਨੇ ਉੱਤਰ ਦਿੱਤਾ, “ਤੁਹਾਡੇ ਅੰਦਰ ਭੂਤ ਹੈ, ਕੌਣ ਤੁਹਾਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ?”

John 7:20 (UKJV) The people answered and said, You have a devil: who goes about to kill you?

18ਜੋ ਕੋਈ ਵੀ ਆਪਣੇ ਵੱਲੋਂ ਬੋਲਦਾ ਹੈ ਉਹ ਸਿਰਫ ਆਪਣੀ ਵਡਿਆਈ ਚਾਹੁੰਦਾ ਹੈ, ਪਰ ਜਿਹੜਾ ਵਿਅਕਤੀ ਆਪਣੇ ਘੱਲਣ ਵਾਲੇ ਦੀ ਵਡਿਆਈ ਕਰਨਾ ਚਾਹੁੰਦਾ ਹੈ ਉਹ ਝੂਠ ਨਹੀਂ, ਸੱਚ ਬੋਲਦਾ ਹੈ।

19ਕੀ ਮੋਸ਼ੇਹ ਨੇ ਤੁਹਾਨੂੰ ਬਿਵਸਥਾ ਨਹੀਂ ਦਿੱਤੀ, ਪਰ ਤੁਹਾਡੇ ਵਿੱਚੋਂ ਕੋਈ ਵੀ ਉਸ ਦੀ ਪਾਲਣਾ ਨਹੀਂ ਕਰਦਾ! ਅਸਲ ਵਿੱਚ, ਤੁਸੀਂ ਮੈਨੂੰ ਕਿਉਂ ਮਾਰਨ ਦੀ ਕੋਸ਼ਿਸ਼ ਕਰ ਰਹੇ ਹੋ?”

20ਲੋਕਾਂ ਨੇ ਉੱਤਰ ਦਿੱਤਾ, “ਤੁਹਾਡੇ ਅੰਦਰ ਭੂਤ ਹੈ, ਕੌਣ ਤੁਹਾਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ?”

21ਯਿਸ਼ੂ ਨੇ ਉੱਤਰ ਦਿੱਤਾ, “ਮੈਂ ਇੱਕ ਚਮਤਕਾਰ ਕੀਤਾ ਤੇ ਤੁਸੀਂ ਹੈਰਾਨ ਹੋ ਗਏ।

22ਮੋਸ਼ੇਹ ਨੇ ਤੁਹਾਨੂੰ ਸੁਨੰਤ ਬਾਰੇ ਬਿਵਸਥਾ ਦਿੱਤੀ। ਭਾਵੇਂ ਸੁੰਨਤ ਮੋਸ਼ੇਹ ਤੋਂ ਨਹੀਂ ਆਈ, ਇਹ ਸਾਡੇ ਪਿਉ-ਦਾਦਿਆਂ ਤੋਂ ਆਈ ਹੈ ਜਿਹੜੇ ਮੋਸ਼ੇਹ ਤੋਂ ਪਹਿਲਾਂ ਸਨ। ਇਸ ਲਈ ਤੁਸੀਂ ਵੀ ਸਬਤ ਦੇ ਦਿਨ ਸੁੰਨਤ ਕਰਦੇ ਹੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.