ਯੋਹਨ 7

ਯਿਸ਼ੂ ਨੇ ਉੱਤਰ ਦਿੱਤਾ, “ਮੈਂ ਇੱਕ ਚਮਤਕਾਰ ਕੀਤਾ ਤੇ ਤੁਸੀਂ ਹੈਰਾਨ ਹੋ ਗਏ।

John 7:21 (UKJV) Jesus answered and said unto them, I have done one work, and all of you all marvel.

19ਕੀ ਮੋਸ਼ੇਹ ਨੇ ਤੁਹਾਨੂੰ ਬਿਵਸਥਾ ਨਹੀਂ ਦਿੱਤੀ, ਪਰ ਤੁਹਾਡੇ ਵਿੱਚੋਂ ਕੋਈ ਵੀ ਉਸ ਦੀ ਪਾਲਣਾ ਨਹੀਂ ਕਰਦਾ! ਅਸਲ ਵਿੱਚ, ਤੁਸੀਂ ਮੈਨੂੰ ਕਿਉਂ ਮਾਰਨ ਦੀ ਕੋਸ਼ਿਸ਼ ਕਰ ਰਹੇ ਹੋ?”

20ਲੋਕਾਂ ਨੇ ਉੱਤਰ ਦਿੱਤਾ, “ਤੁਹਾਡੇ ਅੰਦਰ ਭੂਤ ਹੈ, ਕੌਣ ਤੁਹਾਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ?”

21ਯਿਸ਼ੂ ਨੇ ਉੱਤਰ ਦਿੱਤਾ, “ਮੈਂ ਇੱਕ ਚਮਤਕਾਰ ਕੀਤਾ ਤੇ ਤੁਸੀਂ ਹੈਰਾਨ ਹੋ ਗਏ।

22ਮੋਸ਼ੇਹ ਨੇ ਤੁਹਾਨੂੰ ਸੁਨੰਤ ਬਾਰੇ ਬਿਵਸਥਾ ਦਿੱਤੀ। ਭਾਵੇਂ ਸੁੰਨਤ ਮੋਸ਼ੇਹ ਤੋਂ ਨਹੀਂ ਆਈ, ਇਹ ਸਾਡੇ ਪਿਉ-ਦਾਦਿਆਂ ਤੋਂ ਆਈ ਹੈ ਜਿਹੜੇ ਮੋਸ਼ੇਹ ਤੋਂ ਪਹਿਲਾਂ ਸਨ। ਇਸ ਲਈ ਤੁਸੀਂ ਵੀ ਸਬਤ ਦੇ ਦਿਨ ਸੁੰਨਤ ਕਰਦੇ ਹੋ।

23ਜੇ ਸਬਤ ਦੇ ਦਿਨ ਕਿਸੇ ਦੀ ਸੁੰਨਤ ਕੀਤੀ ਜਾਂਦੀ ਹੈ ਇਹ ਇਸ ਲਈ ਕੀਤਾ ਜਾਂਦਾ ਹੈ ਤਾਂ ਜੋ ਮੋਸ਼ੇਹ ਦੀ ਬਿਵਸਥਾ ਨੂੰ ਤੋੜਿਆਂ ਨਾ ਜਾਵੇ, ਤੇ ਫਿਰ ਤੁਸੀਂ ਸਬਤ ਦੇ ਦਿਨ ਇੱਕ ਆਦਮੀ ਦੇ ਪੂਰੇ ਸਰੀਰ ਨੂੰ ਚੰਗਾ ਕਰਨ ਲਈ ਮੇਰੇ ਨਾਲ ਨਾਰਾਜ਼ ਕਿਉਂ ਹੋ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.