25ਫਿਰ ਉਸ ਸਮੇਂ ਯੇਰੂਸ਼ਲੇਮ ਦੇ ਲੋਕਾਂ ਨੇ ਇਹ ਪੁੱਛਣਾ ਸ਼ੁਰੂ ਕਰ ਦਿੱਤਾ ਕਿ, “ਇਹ ਉਹ ਮਨੁੱਖ ਹੈ ਜਿਨ੍ਹਾਂ ਨੂੰ ਉਹ ਯਹੂਦੀ ਆਗੂ ਮਾਰਨਾ ਚਾਹੁੰਦੇ ਹਨ।
26ਪਰ ਉਹ ਖੁੱਲ੍ਹੇਆਮ ਬੋਲ ਰਹੇ ਹਨ ਅਤੇ ਕੋਈ ਵੀ ਉਹਨਾਂ ਨੂੰ ਕੁਝ ਨਹੀਂ ਕਹਿ ਰਿਹਾ। ਕੀ ਕਿਤੇ ਯਹੂਦੀ ਆਗੂਆਂ ਨੇ ਉਹਨਾਂ ਨੂੰ ਸੱਚ-ਮੁੱਚ ਮਸੀਹ ਤੇ ਨਹੀਂ ਮੰਨ ਲਿਆ?
27ਪਰ ਅਸੀਂ ਜਾਣਦੇ ਹਾਂ ਕਿ ਇਹ ਆਦਮੀ ਕਿੱਥੋਂ ਆਇਆ ਹੈ; ਜਦੋਂ ਮਸੀਹਾ ਆਵੇਗਾ, ਕੋਈ ਨਹੀਂ ਜਾਣੇਗਾ ਕਿ ਉਹ ਕਿੱਥੋਂ ਆਇਆ ਹੈ।”
28ਤਦ ਯਿਸ਼ੂ ਹੈਕਲ ਦੇ ਵਿਹੜੇ ਵਿੱਚ ਉਪਦੇਸ਼ ਕਰਨ ਲੱਗੇ ਅਤੇ ਉੱਚੀ ਆਵਾਜ਼ ਵਿੱਚ ਕਿਹਾ, “ਹਾਂ, ਤੁਸੀਂ ਮੈਨੂੰ ਜਾਣਦੇ ਹੋ ਅਤੇ ਤੁਸੀਂ ਇਹ ਵੀ ਜਾਣਦੇ ਹੋ ਕਿ ਮੈਂ ਕਿੱਥੋਂ ਆਇਆ ਹਾਂ। ਮੈਂ ਇੱਥੇ ਆਪਣੇ ਅਧਿਕਾਰ ਨਾਲ ਨਹੀਂ ਆਇਆ, ਪਰ ਮੈਂ ਉਸ ਵੱਲੋਂ ਭੇਜਿਆ ਗਿਆ ਹਾਂ ਜਿਹੜਾ ਸੱਚਾ ਹੈ। ਤੁਸੀਂ ਉਸ ਨੂੰ ਨਹੀਂ ਜਾਣਦੇ,
29ਪਰ ਮੈਂ ਉਸ ਨੂੰ ਜਾਣਦਾ ਹਾਂ, ਕਿਉਂਕਿ ਮੈਂ ਉਸ ਵੱਲੋਂ ਹਾਂ ਅਤੇ ਉਹੀ ਹੈ ਜਿਸ ਨੇ ਮੈਨੂੰ ਭੇਜਿਆ ਹੈ।”