30ਇਸ ਲਈ ਉਹਨਾਂ ਨੇ ਯਿਸ਼ੂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ, ਪਰ ਕਿਸੇ ਨੇ ਵੀ ਉਸ ਨੂੰ ਹੱਥ ਨਹੀਂ ਪਾਇਆ ਕਿਉਂ ਜੋ ਅਜੇ ਤੱਕ ਉਹ ਦਾ ਸਮਾਂ ਨਹੀਂ ਆਇਆ ਸੀ।
31ਪਰ ਭੀੜ ਵਿੱਚੋਂ ਕਈਆਂ ਨੇ ਉਸ ਤੇ ਵਿਸ਼ਵਾਸ ਕੀਤਾ। ਉਹਨਾਂ ਨੇ ਕਿਹਾ, “ਜਦੋਂ ਮਸੀਹਾ ਆਵੇਗਾ, ਕੀ ਉਹ ਇਸ ਆਦਮੀ ਨਾਲੋਂ ਵਧੇਰੇ ਕਰਾਮਾਤਾਂ ਕਰੇਂਗਾ?”
32ਫ਼ਰੀਸੀਆਂ ਨੇ ਭੀੜ ਨੂੰ ਉਹ ਦੇ ਬਾਰੇ ਅਜਿਹੀਆਂ ਗੱਲਾਂ ਆਖਦਿਆਂ ਸੁਣਿਆ। ਤਦ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਹੈਕਲ ਦੇ ਪਹਿਰੇਦਾਰਾਂ ਨੂੰ ਭੇਜਿਆ।
33ਯਿਸ਼ੂ ਨੇ ਦੱਸਿਆ, “ਮੈਂ ਤੁਹਾਡੇ ਨਾਲ ਥੋੜ੍ਹੇ ਸਮੇਂ ਲਈ ਹੀ ਹਾਂ, ਅਤੇ ਫਿਰ ਮੈਂ ਉਹ ਦੇ ਕੋਲ ਜਾ ਰਿਹਾ ਹਾਂ ਜਿਸ ਨੇ ਮੈਨੂੰ ਭੇਜਿਆ ਹੈ।
34ਤੁਸੀਂ ਮੈਨੂੰ ਭਾਲੋਗੇ ਪਰ ਮੈਂ ਤੁਹਾਨੂੰ ਨਹੀਂ ਲੱਭਾਗਾ। ਅਤੇ ਜਿੱਥੇ ਮੈਂ ਹਾਂ, ਤੁਸੀਂ ਉੱਥੇ ਨਹੀਂ ਆ ਸਕਦੇ।”