ਯੋਹਨ 7

ਯਿਸ਼ੂ ਨੇ ਦੱਸਿਆ, “ਮੈਂ ਤੁਹਾਡੇ ਨਾਲ ਥੋੜ੍ਹੇ ਸਮੇਂ ਲਈ ਹੀ ਹਾਂ, ਅਤੇ ਫਿਰ ਮੈਂ ਉਹ ਦੇ ਕੋਲ ਜਾ ਰਿਹਾ ਹਾਂ ਜਿਸ ਨੇ ਮੈਨੂੰ ਭੇਜਿਆ ਹੈ।

John 7:33 (UKJV) Then said Jesus unto them, Yet a little while am I with you, and then I go unto him that sent me.

31ਪਰ ਭੀੜ ਵਿੱਚੋਂ ਕਈਆਂ ਨੇ ਉਸ ਤੇ ਵਿਸ਼ਵਾਸ ਕੀਤਾ। ਉਹਨਾਂ ਨੇ ਕਿਹਾ, “ਜਦੋਂ ਮਸੀਹਾ ਆਵੇਗਾ, ਕੀ ਉਹ ਇਸ ਆਦਮੀ ਨਾਲੋਂ ਵਧੇਰੇ ਕਰਾਮਾਤਾਂ ਕਰੇਂਗਾ?”

32ਫ਼ਰੀਸੀਆਂ ਨੇ ਭੀੜ ਨੂੰ ਉਹ ਦੇ ਬਾਰੇ ਅਜਿਹੀਆਂ ਗੱਲਾਂ ਆਖਦਿਆਂ ਸੁਣਿਆ। ਤਦ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਹੈਕਲ ਦੇ ਪਹਿਰੇਦਾਰਾਂ ਨੂੰ ਭੇਜਿਆ।

33ਯਿਸ਼ੂ ਨੇ ਦੱਸਿਆ, “ਮੈਂ ਤੁਹਾਡੇ ਨਾਲ ਥੋੜ੍ਹੇ ਸਮੇਂ ਲਈ ਹੀ ਹਾਂ, ਅਤੇ ਫਿਰ ਮੈਂ ਉਹ ਦੇ ਕੋਲ ਜਾ ਰਿਹਾ ਹਾਂ ਜਿਸ ਨੇ ਮੈਨੂੰ ਭੇਜਿਆ ਹੈ।

34ਤੁਸੀਂ ਮੈਨੂੰ ਭਾਲੋਗੇ ਪਰ ਮੈਂ ਤੁਹਾਨੂੰ ਨਹੀਂ ਲੱਭਾਗਾ। ਅਤੇ ਜਿੱਥੇ ਮੈਂ ਹਾਂ, ਤੁਸੀਂ ਉੱਥੇ ਨਹੀਂ ਆ ਸਕਦੇ।”

35ਯਹੂਦੀ ਆਗੂਆਂ ਨੇ ਇੱਕ-ਦੂਜੇ ਨੂੰ ਕਿਹਾ, “ਇਹ ਆਦਮੀ ਕਿੱਥੇ ਜਾਣਾ ਚਾਹੁੰਦਾ ਹੈ ਅਤੇ ਅਸੀਂ ਉਸ ਨੂੰ ਨਹੀਂ ਲੱਭ ਸਕਦੇ? ਕੀ ਇਹ ਉਹਨਾਂ ਸ਼ਹਿਰਾਂ ਵਿੱਚ ਜਾਏਗਾ ਜਿੱਥੇ ਸਾਡੇ ਵੀ ਲੋਕ ਰਹਿੰਦੇ ਹਨ ਅਤੇ ਉੱਥੇ ਯੂਨਾਨੀਆਂ ਨੂੰ ਉਪਦੇਸ਼ ਦੇਵੇਗਾ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.