32ਫ਼ਰੀਸੀਆਂ ਨੇ ਭੀੜ ਨੂੰ ਉਹ ਦੇ ਬਾਰੇ ਅਜਿਹੀਆਂ ਗੱਲਾਂ ਆਖਦਿਆਂ ਸੁਣਿਆ। ਤਦ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਹੈਕਲ ਦੇ ਪਹਿਰੇਦਾਰਾਂ ਨੂੰ ਭੇਜਿਆ।
33ਯਿਸ਼ੂ ਨੇ ਦੱਸਿਆ, “ਮੈਂ ਤੁਹਾਡੇ ਨਾਲ ਥੋੜ੍ਹੇ ਸਮੇਂ ਲਈ ਹੀ ਹਾਂ, ਅਤੇ ਫਿਰ ਮੈਂ ਉਹ ਦੇ ਕੋਲ ਜਾ ਰਿਹਾ ਹਾਂ ਜਿਸ ਨੇ ਮੈਨੂੰ ਭੇਜਿਆ ਹੈ।
34ਤੁਸੀਂ ਮੈਨੂੰ ਭਾਲੋਗੇ ਪਰ ਮੈਂ ਤੁਹਾਨੂੰ ਨਹੀਂ ਲੱਭਾਗਾ। ਅਤੇ ਜਿੱਥੇ ਮੈਂ ਹਾਂ, ਤੁਸੀਂ ਉੱਥੇ ਨਹੀਂ ਆ ਸਕਦੇ।”
35ਯਹੂਦੀ ਆਗੂਆਂ ਨੇ ਇੱਕ-ਦੂਜੇ ਨੂੰ ਕਿਹਾ, “ਇਹ ਆਦਮੀ ਕਿੱਥੇ ਜਾਣਾ ਚਾਹੁੰਦਾ ਹੈ ਅਤੇ ਅਸੀਂ ਉਸ ਨੂੰ ਨਹੀਂ ਲੱਭ ਸਕਦੇ? ਕੀ ਇਹ ਉਹਨਾਂ ਸ਼ਹਿਰਾਂ ਵਿੱਚ ਜਾਏਗਾ ਜਿੱਥੇ ਸਾਡੇ ਵੀ ਲੋਕ ਰਹਿੰਦੇ ਹਨ ਅਤੇ ਉੱਥੇ ਯੂਨਾਨੀਆਂ ਨੂੰ ਉਪਦੇਸ਼ ਦੇਵੇਗਾ?
36ਉਸ ਦਾ ਕੀ ਮਤਲਬ ਸੀ ਜਦੋਂ ਉਸ ਨੇ ਕਿਹਾ, ‘ਤੁਸੀਂ ਮੈਨੂੰ ਭਾਲੋਗੇ ਪਰ ਮੈਂ ਤੁਹਾਨੂੰ ਨਹੀਂ ਲੱਭਾਗਾ,’ ਅਤੇ ‘ਜਿੱਥੇ ਮੈਂ ਹਾਂ, ਤੁਸੀਂ ਉੱਥੇ ਨਹੀਂ ਆ ਸਕਦੇ?’ ”