ਯੋਹਨ 7

ਯਹੂਦੀ ਆਗੂਆਂ ਨੇ ਇੱਕ-ਦੂਜੇ ਨੂੰ ਕਿਹਾ, “ਇਹ ਆਦਮੀ ਕਿੱਥੇ ਜਾਣਾ ਚਾਹੁੰਦਾ ਹੈ ਅਤੇ ਅਸੀਂ ਉਸ ਨੂੰ ਨਹੀਂ ਲੱਭ ਸਕਦੇ? ਕੀ ਇਹ ਉਹਨਾਂ ਸ਼ਹਿਰਾਂ ਵਿੱਚ ਜਾਏਗਾ ਜਿੱਥੇ ਸਾਡੇ ਵੀ ਲੋਕ ਰਹਿੰਦੇ ਹਨ ਅਤੇ ਉੱਥੇ ਯੂਨਾਨੀਆਂ ਨੂੰ ਉਪਦੇਸ਼ ਦੇਵੇਗਾ?

John 7:35 (UKJV) Then said the Jews among themselves, Where will he go, that we shall not find him? will he go unto the dispersed among the Gentiles, and teach the Gentiles?

33ਯਿਸ਼ੂ ਨੇ ਦੱਸਿਆ, “ਮੈਂ ਤੁਹਾਡੇ ਨਾਲ ਥੋੜ੍ਹੇ ਸਮੇਂ ਲਈ ਹੀ ਹਾਂ, ਅਤੇ ਫਿਰ ਮੈਂ ਉਹ ਦੇ ਕੋਲ ਜਾ ਰਿਹਾ ਹਾਂ ਜਿਸ ਨੇ ਮੈਨੂੰ ਭੇਜਿਆ ਹੈ।

34ਤੁਸੀਂ ਮੈਨੂੰ ਭਾਲੋਗੇ ਪਰ ਮੈਂ ਤੁਹਾਨੂੰ ਨਹੀਂ ਲੱਭਾਗਾ। ਅਤੇ ਜਿੱਥੇ ਮੈਂ ਹਾਂ, ਤੁਸੀਂ ਉੱਥੇ ਨਹੀਂ ਆ ਸਕਦੇ।”

35ਯਹੂਦੀ ਆਗੂਆਂ ਨੇ ਇੱਕ-ਦੂਜੇ ਨੂੰ ਕਿਹਾ, “ਇਹ ਆਦਮੀ ਕਿੱਥੇ ਜਾਣਾ ਚਾਹੁੰਦਾ ਹੈ ਅਤੇ ਅਸੀਂ ਉਸ ਨੂੰ ਨਹੀਂ ਲੱਭ ਸਕਦੇ? ਕੀ ਇਹ ਉਹਨਾਂ ਸ਼ਹਿਰਾਂ ਵਿੱਚ ਜਾਏਗਾ ਜਿੱਥੇ ਸਾਡੇ ਵੀ ਲੋਕ ਰਹਿੰਦੇ ਹਨ ਅਤੇ ਉੱਥੇ ਯੂਨਾਨੀਆਂ ਨੂੰ ਉਪਦੇਸ਼ ਦੇਵੇਗਾ?

36ਉਸ ਦਾ ਕੀ ਮਤਲਬ ਸੀ ਜਦੋਂ ਉਸ ਨੇ ਕਿਹਾ, ‘ਤੁਸੀਂ ਮੈਨੂੰ ਭਾਲੋਗੇ ਪਰ ਮੈਂ ਤੁਹਾਨੂੰ ਨਹੀਂ ਲੱਭਾਗਾ,’ ਅਤੇ ‘ਜਿੱਥੇ ਮੈਂ ਹਾਂ, ਤੁਸੀਂ ਉੱਥੇ ਨਹੀਂ ਆ ਸਕਦੇ?’ ”

37ਤਿਉਹਾਰ ਦੇ ਆਖਰੀ ਅਤੇ ਸਭ ਤੋਂ ਖਾਸ ਦਿਨ, ਯਿਸ਼ੂ ਖੜ੍ਹੇ ਹੋਏ ਅਤੇ ਉੱਚੀ ਆਵਾਜ਼ ਵਿੱਚ ਬੋਲੇ, “ਜਿਹੜਾ ਪਿਆਸਾ ਹੈ ਉਹ ਮੇਰੇ ਕੋਲ ਆ ਕੇ ਪੀਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.