36ਉਸ ਦਾ ਕੀ ਮਤਲਬ ਸੀ ਜਦੋਂ ਉਸ ਨੇ ਕਿਹਾ, ‘ਤੁਸੀਂ ਮੈਨੂੰ ਭਾਲੋਗੇ ਪਰ ਮੈਂ ਤੁਹਾਨੂੰ ਨਹੀਂ ਲੱਭਾਗਾ,’ ਅਤੇ ‘ਜਿੱਥੇ ਮੈਂ ਹਾਂ, ਤੁਸੀਂ ਉੱਥੇ ਨਹੀਂ ਆ ਸਕਦੇ?’ ”
37ਤਿਉਹਾਰ ਦੇ ਆਖਰੀ ਅਤੇ ਸਭ ਤੋਂ ਖਾਸ ਦਿਨ, ਯਿਸ਼ੂ ਖੜ੍ਹੇ ਹੋਏ ਅਤੇ ਉੱਚੀ ਆਵਾਜ਼ ਵਿੱਚ ਬੋਲੇ, “ਜਿਹੜਾ ਪਿਆਸਾ ਹੈ ਉਹ ਮੇਰੇ ਕੋਲ ਆ ਕੇ ਪੀਵੇ।
38ਜੋ ਕੋਈ ਮੇਰੇ ਤੇ ਵਿਸ਼ਵਾਸ ਕਰਦਾ ਹੈ, ਜਿਵੇਂ ਕਿ ਪੋਥੀ ਵਿੱਚ ਕਿਹਾ ਗਿਆ ਹੈ, ਉਸ ਦੇ ਵਿੱਚੋਂ ਜੀਵਨ ਦੇ ਪਾਣੀ ਦੀਆਂ ਨਦੀਆਂ ਵਗਣਗੀਆਂ।”
39ਇਹ ਸ਼ਬਦ ਯਿਸ਼ੂ ਪਵਿੱਤਰ ਆਤਮਾ ਦੇ ਬਾਰੇ ਬੋਲ ਰਿਹਾ ਸੀ, ਕਿ ਜੋ ਕੋਈ ਉਸ ਤੇ ਵਿਸ਼ਵਾਸ ਕਰਦਾ ਹੈ ਉਹ ਪਵਿੱਤਰ ਆਤਮਾ ਪ੍ਰਾਪਤ ਕਰੇਂਗਾ। ਉਸ ਸਮੇਂ ਤੱਕ ਅਜੇ ਪਵਿੱਤਰ ਆਤਮਾ ਨਹੀਂ ਮਿਲਿਆ ਸੀ, ਕਿਉਂਕਿ ਅਜੇ ਯਿਸ਼ੂ ਦੀ ਮਹਿਮਾ ਨਹੀਂ ਹੋਈ ਸੀ।
40ਉਸ ਦੇ ਸ਼ਬਦਾਂ ਨੂੰ ਸੁਣਦਿਆਂ, ਕੁਝ ਲੋਕਾਂ ਨੇ ਕਿਹਾ, “ਸੱਚ-ਮੁੱਚ ਇਹ ਆਦਮੀ ਨਬੀ ਹੈ।”