2ਪਰ ਯਹੂਦੀਆਂ ਦਾ ਤੰਬੂ ਦਾ ਤਿਉਹਾਰ ਨੇੜੇ ਸੀ,
3ਅਤੇ ਯਿਸ਼ੂ ਦੇ ਭਰਾਵਾਂ ਨੇ ਉਸ ਨੂੰ ਕਿਹਾ, “ਹੁਣ ਤੁਸੀਂ ਇੱਥੋਂ ਚੱਲੋ ਅਤੇ ਯਹੂਦਿਯਾ ਨੂੰ ਜਾਓ, ਜਿੱਥੇ ਤੁਹਾਡੇ ਚੇਲੇ ਤੁਹਾਡੇ ਕੰਮ ਵੇਖਣ।
4ਜੋ ਕੋਈ ਵੀ ਮਸ਼ਹੂਰ ਹੋਣਾ ਚਾਹੁੰਦਾ ਹੈ ਉਹ ਕਦੀ ਵੀ ਇਸ ਤਰ੍ਹਾਂ ਲੁਕ ਕੇ ਕੰਮ ਨਹੀਂ ਕਰਦਾ! ਜੇ ਤੁਸੀਂ ਇਹ ਕੰਮ ਕਰ ਰਹੇ ਹੋ ਤਾਂ ਆਪਣੇ ਆਪ ਨੂੰ ਦੁਨੀਆਂ ਨੂੰ ਦਿਖਾਓ!”
5ਕਿਉਂਕਿ ਯਿਸ਼ੂ ਦੇ ਭਰਾਵਾਂ ਨੇ ਵੀ ਉਹਨਾਂ ਤੇ ਵਿਸ਼ਵਾਸ ਨਹੀਂ ਕੀਤਾ।
6ਯਿਸ਼ੂ ਨੇ ਉੱਤਰ ਦਿੱਤਾ, “ਮੇਰਾ ਸਹੀ ਸਮਾਂ ਅਜੇ ਨਹੀਂ ਆਇਆ ਹੈ, ਪਰ ਤੁਹਾਡੇ ਲਈ ਸਮਾਂ ਸਹੀ ਹੈ।