40ਉਸ ਦੇ ਸ਼ਬਦਾਂ ਨੂੰ ਸੁਣਦਿਆਂ, ਕੁਝ ਲੋਕਾਂ ਨੇ ਕਿਹਾ, “ਸੱਚ-ਮੁੱਚ ਇਹ ਆਦਮੀ ਨਬੀ ਹੈ।”
41ਹੋਰਾਂ ਨੇ ਕਿਹਾ, “ਉਹ ਮਸੀਹਾ ਹੈ।” ਦੂਜੇ ਲੋਕਾਂ ਨੇ ਪੁੱਛਿਆ, “ਮਸੀਹਾ ਗਲੀਲ ਤੋਂ ਕਿਵੇਂ ਆ ਸਕਦਾ ਹੈ?
42ਕੀ ਪੋਥੀ ਇਹ ਨਹੀਂ ਕਹਿੰਦੀ ਕਿ ਮਸੀਹਾ ਦਾਵੀਦ ਦੇ ਪਰਿਵਾਰ ਅਤੇ ਬੇਥਲੇਹੇਮ ਤੋਂ ਆਵੇਗਾ, ਜਿੱਥੇ ਦਾਵੀਦ ਰਹਿੰਦਾ ਸੀ?”
43ਯਿਸ਼ੂ ਦੇ ਕਾਰਨ ਲੋਕ ਆਪਸ ਵਿੱਚ ਵੰਡੇ ਗਏ ਸਨ।
44ਕੁਝ ਲੋਕ ਉਸ ਨੂੰ ਗ੍ਰਿਫ਼ਤਾਰ ਕਰਨਾ ਚਾਹੁੰਦੇ ਸਨ, ਪਰ ਕਿਸੇ ਨੇ ਵੀ ਉਸ ਨੂੰ ਹੱਥ ਨਹੀਂ ਪਾਇਆ।