ਯੋਹਨ 8

ਔਰਤ ਨੇ ਕਿਹਾ, “ਕਿਸੇ ਨੇ ਵੀ ਨਹੀਂ ਸ਼੍ਰੀਮਾਨ ਜੀ।” ਯਿਸ਼ੂ ਨੇ ਆਖਿਆ ਮੈਂ ਵੀ ਤੈਨੂੰ ਦੋਸ਼ੀ ਨਹੀਂ ਠਹਿਰਾਵਾਂਗਾ। “ਹੁਣ ਜਾਂ ਅਤੇ ਫਿਰ ਪਾਪ ਨਾ ਕਰੀਂ।”

John 8:11 (UKJV) She said, No man, Lord. And Jesus said unto her, Neither do I condemn you: go, and sin no more.

9ਜਦੋਂ ਉਹਨਾਂ ਨੇ ਇਹ ਸੁਣਿਆ ਤਾਂ ਉਹ ਇੱਕ-ਇੱਕ ਕਰਕੇ ਸਾਰੇ ਚੱਲੇ ਗਏ, ਉਹਨਾਂ ਵਿੱਚੋਂ ਬਜ਼ੁਰਗ ਪਹਿਲਾਂ ਗਏ। ਕੇਵਲ ਯਿਸ਼ੂ ਅਤੇ ਉਹ ਔਰਤ ਉੱਥੇ ਰਹਿ ਗਏ।

10ਯਿਸ਼ੂ ਨੇ ਸਿੱਧਾ ਹੋ ਕੇ ਉਸ ਔਰਤ ਨੂੰ ਪੁੱਛਿਆ, “ਹੇ ਔਰਤ, ਉਹ ਕਿੱਥੇ ਹਨ? ਕੀ ਕਿਸੇ ਨੇ ਵੀ ਤੈਨੂੰ ਦੋਸ਼ੀ ਨਹੀਂ ਠਹਿਰਾਇਆ?”

11ਔਰਤ ਨੇ ਕਿਹਾ, “ਕਿਸੇ ਨੇ ਵੀ ਨਹੀਂ ਸ਼੍ਰੀਮਾਨ ਜੀ।” ਯਿਸ਼ੂ ਨੇ ਆਖਿਆ ਮੈਂ ਵੀ ਤੈਨੂੰ ਦੋਸ਼ੀ ਨਹੀਂ ਠਹਿਰਾਵਾਂਗਾ। “ਹੁਣ ਜਾਂ ਅਤੇ ਫਿਰ ਪਾਪ ਨਾ ਕਰੀਂ।”

12ਯਿਸ਼ੂ ਨੇ ਇੱਕ ਵਾਰ ਫਿਰ ਲੋਕਾਂ ਨੂੰ ਕਿਹਾ, “ਮੈਂ ਜਗਤ ਦਾ ਚਾਨਣ ਹਾਂ। ਉਹ ਮਨੁੱਖ ਜੋ ਮੇਰਾ ਪਿੱਛੇ ਆਉਂਦਾ ਹੈ ਉਹ ਕਦੀ ਹਨੇਰੇ ਵਿੱਚ ਨਹੀਂ ਚੱਲੇਗਾ, ਸਗੋਂ ਉਸ ਕੋਲ ਜੀਵਨ ਦਾ ਚਾਨਣ ਹੋਵੇਗਾ।”

13ਫ਼ਰੀਸੀਆਂ ਨੇ ਜਵਾਬ ਦਿੱਤਾ, “ਤੁਸੀਂ ਆਪਣੇ ਬਾਰੇ ਇਹ ਗਵਾਹੀ ਦੇ ਰਹੇ ਹੋ! ਅਜਿਹੀ ਗਵਾਹੀ ਸੱਚੀ ਨਹੀਂ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.