ਯੋਹਨ 8

ਅਤੇ ਜੇ ਮੈਂ ਕਿਸੇ ਦਾ ਨਿਆਂ ਕਰਾਂ ਤਾਂ ਮੇਰਾ ਨਿਆਂ ਸੱਚਾ ਹੋਵੇਗਾ। ਕਿਉਂਕਿ ਮੈਂ ਇਕੱਲਾ ਨਹੀਂ ਹਾਂ। ਉਹ ਪਿਤਾ ਜਿਸ ਨੇ ਮੈਨੂੰ ਭੇਜਿਆ ਹੈ ਮੇਰੇ ਨਾਲ ਹੈ।

John 8:16 (UKJV) And yet if I judge, my judgment is true: for I am not alone, but I and the Father that sent me.

14ਯਿਸ਼ੂ ਨੇ ਉਹਨਾਂ ਨੂੰ ਕਿਹਾ, “ਜੇ ਮੈਂ ਆਪਣੀ ਗਵਾਹੀ ਆਪ ਦਿੰਦਾ ਹਾਂ ਫਿਰ ਵੀ ਮੇਰੀ ਗਵਾਹੀ ਸੱਚੀ ਹੈ। ਕਿਉਂਕਿ ਮੈਂ ਜਾਣਦਾ ਹਾਂ ਕਿ ਮੈਂ ਕਿੱਥੋਂ ਆਇਆ ਅਤੇ ਮੈਂ ਕਿੱਥੇ ਜਾ ਰਿਹਾ ਹਾਂ, ਪਰ ਤੁਸੀਂ ਮੇਰੇ ਬਾਰੇ ਇਹ ਨਹੀਂ ਜਾਣਦੇ।

15ਤੁਸੀਂ ਮਨੁੱਖੀ ਦਰਜੇ ਨਾਲ ਮੇਰਾ ਨਿਆਂ ਕਰਦੇ ਹੋ, ਪਰ ਮੈਂ ਕਿਸੇ ਦਾ ਨਿਆਂ ਨਹੀਂ ਕਰਦਾ।

16ਅਤੇ ਜੇ ਮੈਂ ਕਿਸੇ ਦਾ ਨਿਆਂ ਕਰਾਂ ਤਾਂ ਮੇਰਾ ਨਿਆਂ ਸੱਚਾ ਹੋਵੇਗਾ। ਕਿਉਂਕਿ ਮੈਂ ਇਕੱਲਾ ਨਹੀਂ ਹਾਂ। ਉਹ ਪਿਤਾ ਜਿਸ ਨੇ ਮੈਨੂੰ ਭੇਜਿਆ ਹੈ ਮੇਰੇ ਨਾਲ ਹੈ।

17ਤੁਹਾਡੀ ਆਪਣੀ ਬਿਵਸਥਾ ਕਹਿੰਦੀ ਹੈ ਕਿ ਜੇ ਦੋ ਲੋਕ ਕਿਸੇ ਗੱਲ ਬਾਰੇ ਸਹਿਮਤ ਹੋਣ ਤਾਂ ਉਹਨਾਂ ਦੀ ਗਵਾਹੀ ਨੂੰ ਸੱਚ ਮੰਨ ਲਿਆ ਜਾਂਦਾ ਹੈ।

18ਮੈਂ ਇੱਕ ਗਵਾਹ ਹਾਂ ਅਤੇ ਮੇਰਾ ਪਿਤਾ ਜਿਨ੍ਹਾਂ ਨੇ ਮੈਨੂੰ ਭੇਜਿਆ ਉਹ ਮੇਰੀ ਗਵਾਹੀ ਦਿੰਦਾ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.