15ਤੁਸੀਂ ਮਨੁੱਖੀ ਦਰਜੇ ਨਾਲ ਮੇਰਾ ਨਿਆਂ ਕਰਦੇ ਹੋ, ਪਰ ਮੈਂ ਕਿਸੇ ਦਾ ਨਿਆਂ ਨਹੀਂ ਕਰਦਾ।
16ਅਤੇ ਜੇ ਮੈਂ ਕਿਸੇ ਦਾ ਨਿਆਂ ਕਰਾਂ ਤਾਂ ਮੇਰਾ ਨਿਆਂ ਸੱਚਾ ਹੋਵੇਗਾ। ਕਿਉਂਕਿ ਮੈਂ ਇਕੱਲਾ ਨਹੀਂ ਹਾਂ। ਉਹ ਪਿਤਾ ਜਿਸ ਨੇ ਮੈਨੂੰ ਭੇਜਿਆ ਹੈ ਮੇਰੇ ਨਾਲ ਹੈ।
17ਤੁਹਾਡੀ ਆਪਣੀ ਬਿਵਸਥਾ ਕਹਿੰਦੀ ਹੈ ਕਿ ਜੇ ਦੋ ਲੋਕ ਕਿਸੇ ਗੱਲ ਬਾਰੇ ਸਹਿਮਤ ਹੋਣ ਤਾਂ ਉਹਨਾਂ ਦੀ ਗਵਾਹੀ ਨੂੰ ਸੱਚ ਮੰਨ ਲਿਆ ਜਾਂਦਾ ਹੈ।
18ਮੈਂ ਇੱਕ ਗਵਾਹ ਹਾਂ ਅਤੇ ਮੇਰਾ ਪਿਤਾ ਜਿਨ੍ਹਾਂ ਨੇ ਮੈਨੂੰ ਭੇਜਿਆ ਉਹ ਮੇਰੀ ਗਵਾਹੀ ਦਿੰਦਾ ਹੈ।”
19ਉਹਨਾਂ ਨੇ ਪੁੱਛਿਆ, “ਤੁਹਾਡਾ ਪਿਤਾ ਕਿੱਥੇ ਹੈ?” ਯਿਸ਼ੂ ਨੇ ਜਵਾਬ ਦਿੱਤਾ, “ਤੁਸੀਂ ਨਾ ਮੈਨੂੰ ਅਤੇ ਨਾ ਮੇਰੇ ਪਿਤਾ ਨੂੰ ਜਾਣਦੇ ਹੋ। ਜੇ ਤੁਸੀਂ ਮੈਨੂੰ ਜਾਣਦੇ ਹੁੰਦੇ ਤਾਂ ਤੁਸੀਂ ਮੇਰੇ ਪਿਤਾ ਨੂੰ ਵੀ ਜਾਣ ਜਾਂਦੇ।”