21ਇੱਕ ਵਾਰੀ ਫਿਰ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੈਂ ਜਾ ਰਿਹਾ ਹਾਂ, ਤੁਸੀਂ ਮੈਨੂੰ ਭਾਲੋਗੇ, ਪਰ ਤੁਸੀਂ ਆਪਣੇ ਪਾਪ ਵਿੱਚ ਮਰ ਜਾਵੋਂਗੇ। ਜਿੱਥੇ ਮੈਂ ਜਾਂਦਾ ਹਾਂ, ਤੁਸੀਂ ਉੱਥੇ ਨਹੀਂ ਆ ਸਕਦੇ।”
22ਯਹੂਦੀ ਅਧਿਕਾਰੀਆਂ ਨੇ ਇਹ ਪੁੱਛਿਆ, “ਕੀ ਉਹ ਆਪਣੇ ਆਪ ਨੂੰ ਮਾਰ ਦੇਵੇਗਾ? ਕੀ ਇਹੀ ਕਾਰਨ ਹੈ ਕਿ ਉਹ ਕਹਿੰਦਾ ਹੈ, ‘ਜਿੱਥੇ ਮੈਂ ਜਾਂਦਾ ਹਾਂ, ਤੁਸੀਂ ਨਹੀਂ ਆ ਸਕਦੇ?’ ”
23ਪਰ ਯਿਸ਼ੂ ਨੇ ਕਿਹਾ, “ਤੁਸੀਂ ਹੇਠਾਂ ਦੇ ਹੋ; ਪਰ ਮੈਂ ਉੱਪਰ ਦਾ ਹਾਂ ਤੁਸੀਂ ਇਸ ਦੁਨੀਆਂ ਦੇ ਹੋ; ਮੈਂ ਇਸ ਦੁਨੀਆਂ ਦਾ ਨਹੀਂ ਹਾਂ।
24ਮੈਂ ਤੁਹਾਨੂੰ ਦੱਸਿਆ ਹੈ ਕਿ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਵੋਂਗੇ। ਜੇ ਤੁਸੀਂ ਵਿਸ਼ਵਾਸ ਨਹੀਂ ਕਰਦੇ ਕਿ ਮੈਂ ਉਹੀ ਹਾਂ, ਤਾਂ ਤੁਸੀਂ ਸੱਚ-ਮੁੱਚ ਆਪਣੇ ਪਾਪਾਂ ਵਿੱਚ ਮਰ ਜਾਵੋਂਗੇ।”
25ਫਿਰ ਉਹਨਾਂ ਨੇ ਪੁੱਛਿਆ, “ਤੁਸੀਂ ਕੌਣ ਹੋ?” ਯਿਸ਼ੂ ਨੇ ਜਵਾਬ ਦਿੱਤਾ, “ਮੈਂ ਤੁਹਾਨੂੰ ਸ਼ੁਰੂ ਤੋਂ ਕੀ ਆਖਦਾ ਆ ਰਿਹਾ ਹਾਂ?