24ਮੈਂ ਤੁਹਾਨੂੰ ਦੱਸਿਆ ਹੈ ਕਿ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਵੋਂਗੇ। ਜੇ ਤੁਸੀਂ ਵਿਸ਼ਵਾਸ ਨਹੀਂ ਕਰਦੇ ਕਿ ਮੈਂ ਉਹੀ ਹਾਂ, ਤਾਂ ਤੁਸੀਂ ਸੱਚ-ਮੁੱਚ ਆਪਣੇ ਪਾਪਾਂ ਵਿੱਚ ਮਰ ਜਾਵੋਂਗੇ।”
25ਫਿਰ ਉਹਨਾਂ ਨੇ ਪੁੱਛਿਆ, “ਤੁਸੀਂ ਕੌਣ ਹੋ?” ਯਿਸ਼ੂ ਨੇ ਜਵਾਬ ਦਿੱਤਾ, “ਮੈਂ ਤੁਹਾਨੂੰ ਸ਼ੁਰੂ ਤੋਂ ਕੀ ਆਖਦਾ ਆ ਰਿਹਾ ਹਾਂ?
26ਮੇਰੇ ਕੋਲ ਬਹੁਤ ਕੁਝ ਹੈ ਤੁਹਾਡੇ ਬਾਰੇ ਵਿੱਚ ਕਹਿਣ ਲਈ ਅਤੇ ਨਿਆਂ ਕਰਨ ਲਈ। ਪਰ ਉਹ ਜਿਸ ਨੇ ਮੈਨੂੰ ਭੇਜਿਆ ਹੈ ਭਰੋਸੇਯੋਗ ਹੈ, ਅਤੇ ਜੋ ਮੈਂ ਉਸ ਕੋਲੋਂ ਸੁਣਿਆ ਹੈ, ਉਹ ਮੈਂ ਦੁਨੀਆਂ ਨੂੰ ਦੱਸਦਾ ਹਾਂ।”
27ਚੇਲੇ ਇਹ ਨਾ ਸਮਝ ਸਕੇ ਕਿ ਉਹ ਉਹਨਾਂ ਨੂੰ ਆਪਣੇ ਪਿਤਾ ਬਾਰੇ ਦੱਸ ਰਹੇ ਸੀ।
28ਤਦ ਯਿਸ਼ੂ ਨੇ ਕਿਹਾ, “ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਲੀਬ ਤੇ ਉੱਚਾ ਚੁੱਕੋਗੇ, ਤਾਂ ਤੁਸੀਂ ਜਾਣ ਜਾਵੋਂਗੇ ਕਿ ਮੈਂ ਉਹੀ ਹਾਂ ਅਤੇ ਮੈਂ ਆਪਣੇ ਆਪ ਕੁਝ ਨਹੀਂ ਕਰਦਾ ਪਰ ਜੋ ਕੁਝ ਪਿਤਾ ਨੇ ਮੈਨੂੰ ਸਿਖਾਇਆ ਹੈ ਉਹੀ ਬੋਲਦਾ ਹਾਂ।