ਯੋਹਨ 8

ਜਿਸ ਨੇ ਮੈਨੂੰ ਭੇਜਿਆ ਹੈ ਉਹ ਮੇਰੇ ਨਾਲ ਹੈ। ਉਸ ਨੇ ਮੈਨੂੰ ਇਕੱਲਾ ਨਹੀਂ ਛੱਡਿਆ, ਕਿਉਂਕਿ ਮੈਂ ਹਮੇਸ਼ਾ ਉਹੀ ਕਰਦਾ ਹਾਂ ਜੋ ਉਸ ਨੂੰ ਪਸੰਦ ਹੈ।”

John 8:29 (UKJV) And he that sent me is with me: the Father has not left me alone; for I do always those things that please him.

27ਚੇਲੇ ਇਹ ਨਾ ਸਮਝ ਸਕੇ ਕਿ ਉਹ ਉਹਨਾਂ ਨੂੰ ਆਪਣੇ ਪਿਤਾ ਬਾਰੇ ਦੱਸ ਰਹੇ ਸੀ।

28ਤਦ ਯਿਸ਼ੂ ਨੇ ਕਿਹਾ, “ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਲੀਬ ਤੇ ਉੱਚਾ ਚੁੱਕੋਗੇ, ਤਾਂ ਤੁਸੀਂ ਜਾਣ ਜਾਵੋਂਗੇ ਕਿ ਮੈਂ ਉਹੀ ਹਾਂ ਅਤੇ ਮੈਂ ਆਪਣੇ ਆਪ ਕੁਝ ਨਹੀਂ ਕਰਦਾ ਪਰ ਜੋ ਕੁਝ ਪਿਤਾ ਨੇ ਮੈਨੂੰ ਸਿਖਾਇਆ ਹੈ ਉਹੀ ਬੋਲਦਾ ਹਾਂ।

29ਜਿਸ ਨੇ ਮੈਨੂੰ ਭੇਜਿਆ ਹੈ ਉਹ ਮੇਰੇ ਨਾਲ ਹੈ। ਉਸ ਨੇ ਮੈਨੂੰ ਇਕੱਲਾ ਨਹੀਂ ਛੱਡਿਆ, ਕਿਉਂਕਿ ਮੈਂ ਹਮੇਸ਼ਾ ਉਹੀ ਕਰਦਾ ਹਾਂ ਜੋ ਉਸ ਨੂੰ ਪਸੰਦ ਹੈ।”

30ਜਦੋਂ ਉਹ ਬੋਲ ਰਿਹਾ ਸੀ, ਬਹੁਤ ਸਾਰੇ ਲੋਕਾਂ ਨੇ ਉਸ ਤੇ ਵਿਸ਼ਵਾਸ ਕੀਤਾ।

31ਯਿਸ਼ੂ ਨੇ ਉਹਨਾਂ ਯਹੂਦੀਆਂ ਨੂੰ ਕਿਹਾ ਜਿਨ੍ਹਾਂ ਨੇ ਉਸ ਤੇ ਵਿਸ਼ਵਾਸ ਕੀਤਾ ਸੀ, “ਜੇ ਤੁਸੀਂ ਮੇਰੀ ਸਿੱਖਿਆ ਨੂੰ ਮੰਨੋਂਗੇ, ਤਾਂ ਤੁਸੀਂ ਸੱਚ-ਮੁੱਚ ਮੇਰੇ ਚੇਲੇ ਹੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.