33ਉਹਨਾਂ ਨੇ ਉੱਤਰ ਦਿੱਤਾ, “ਅਸੀਂ ਅਬਰਾਹਾਮ ਦੀ ਔਲਾਦ ਹਾਂ ਅਤੇ ਕਦੇ ਕਿਸੇ ਦੇ ਗੁਲਾਮ ਨਹੀਂ ਰਹੇ। ਤੁਸੀਂ ਕਿਵੇਂ ਕਹਿ ਸਕਦੇ ਹੋ ਕਿ ਸਾਨੂੰ ਅਜ਼ਾਦ ਕਰ ਦਿੱਤਾ ਜਾਵੇਗਾ?”
34ਯਿਸ਼ੂ ਨੇ ਜਵਾਬ ਦਿੱਤਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਜਿਹੜਾ ਵੀ ਵਿਅਕਤੀ ਪਾਪ ਕਰਦਾ ਹੈ, ਉਹ ਪਾਪ ਦਾ ਗੁਲਾਮ ਹੈ।
35ਇੱਕ ਨੌਕਰ ਦਾ ਹਮੇਸ਼ਾ ਪਰਿਵਾਰ ਵਿੱਚ ਕੋਈ ਸਥਾਨ ਨਹੀਂ ਹੁੰਦਾ, ਪਰ ਇੱਕ ਪੁੱਤਰ ਸਦਾ ਲਈ ਰਹਿੰਦਾ ਹੈ।
36ਇਸ ਲਈ ਜੇ ਪੁੱਤਰ ਤੁਹਾਨੂੰ ਅਜ਼ਾਦ ਕਰਦਾ ਹੈ, ਤਾਂ ਤੁਸੀਂ ਸੱਚ-ਮੁੱਚ ਅਜ਼ਾਦ ਹੋ ਜਾਵੋਂਗੇ।
37ਮੈਂ ਜਾਣਦਾ ਹਾਂ ਕਿ ਤੁਸੀਂ ਅਬਰਾਹਾਮ ਦੀ ਔਲਾਦ ਹੋ। ਫਿਰ ਵੀ ਤੁਸੀਂ ਮੈਨੂੰ ਮਾਰਨ ਦਾ ਰਾਹ ਲੱਭ ਰਹੇ ਹੋ, ਕਿਉਂਕਿ ਤੁਹਾਡੇ ਕੋਲ ਮੇਰੇ ਉਪਦੇਸ਼ ਲਈ ਕੋਈ ਜਗ੍ਹਾ ਨਹੀਂ ਹੈ।