34ਯਿਸ਼ੂ ਨੇ ਜਵਾਬ ਦਿੱਤਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਜਿਹੜਾ ਵੀ ਵਿਅਕਤੀ ਪਾਪ ਕਰਦਾ ਹੈ, ਉਹ ਪਾਪ ਦਾ ਗੁਲਾਮ ਹੈ।
35ਇੱਕ ਨੌਕਰ ਦਾ ਹਮੇਸ਼ਾ ਪਰਿਵਾਰ ਵਿੱਚ ਕੋਈ ਸਥਾਨ ਨਹੀਂ ਹੁੰਦਾ, ਪਰ ਇੱਕ ਪੁੱਤਰ ਸਦਾ ਲਈ ਰਹਿੰਦਾ ਹੈ।
36ਇਸ ਲਈ ਜੇ ਪੁੱਤਰ ਤੁਹਾਨੂੰ ਅਜ਼ਾਦ ਕਰਦਾ ਹੈ, ਤਾਂ ਤੁਸੀਂ ਸੱਚ-ਮੁੱਚ ਅਜ਼ਾਦ ਹੋ ਜਾਵੋਂਗੇ।
37ਮੈਂ ਜਾਣਦਾ ਹਾਂ ਕਿ ਤੁਸੀਂ ਅਬਰਾਹਾਮ ਦੀ ਔਲਾਦ ਹੋ। ਫਿਰ ਵੀ ਤੁਸੀਂ ਮੈਨੂੰ ਮਾਰਨ ਦਾ ਰਾਹ ਲੱਭ ਰਹੇ ਹੋ, ਕਿਉਂਕਿ ਤੁਹਾਡੇ ਕੋਲ ਮੇਰੇ ਉਪਦੇਸ਼ ਲਈ ਕੋਈ ਜਗ੍ਹਾ ਨਹੀਂ ਹੈ।
38ਮੈਂ ਤੁਹਾਨੂੰ ਦੱਸਦਾ ਹਾਂ ਕਿ ਜੋ ਕੁਝ ਮੈਂ ਆਪਣੇ ਪਿਤਾ ਦੀ ਹਾਜ਼ਰੀ ਵਿੱਚ ਵੇਖਿਆ ਹੈ, ਮੈਂ ਉਹੀ ਕਰ ਰਿਹਾ ਹਾਂ ਅਤੇ ਤੁਸੀਂ ਉਹ ਕਰ ਰਹੇ ਹੋ ਜੋ ਕੁਝ ਤੁਸੀਂ ਆਪਣੇ ਪਿਤਾ ਕੋਲੋਂ ਸੁਣਿਆ ਹੈ।”