36ਇਸ ਲਈ ਜੇ ਪੁੱਤਰ ਤੁਹਾਨੂੰ ਅਜ਼ਾਦ ਕਰਦਾ ਹੈ, ਤਾਂ ਤੁਸੀਂ ਸੱਚ-ਮੁੱਚ ਅਜ਼ਾਦ ਹੋ ਜਾਵੋਂਗੇ।
37ਮੈਂ ਜਾਣਦਾ ਹਾਂ ਕਿ ਤੁਸੀਂ ਅਬਰਾਹਾਮ ਦੀ ਔਲਾਦ ਹੋ। ਫਿਰ ਵੀ ਤੁਸੀਂ ਮੈਨੂੰ ਮਾਰਨ ਦਾ ਰਾਹ ਲੱਭ ਰਹੇ ਹੋ, ਕਿਉਂਕਿ ਤੁਹਾਡੇ ਕੋਲ ਮੇਰੇ ਉਪਦੇਸ਼ ਲਈ ਕੋਈ ਜਗ੍ਹਾ ਨਹੀਂ ਹੈ।
38ਮੈਂ ਤੁਹਾਨੂੰ ਦੱਸਦਾ ਹਾਂ ਕਿ ਜੋ ਕੁਝ ਮੈਂ ਆਪਣੇ ਪਿਤਾ ਦੀ ਹਾਜ਼ਰੀ ਵਿੱਚ ਵੇਖਿਆ ਹੈ, ਮੈਂ ਉਹੀ ਕਰ ਰਿਹਾ ਹਾਂ ਅਤੇ ਤੁਸੀਂ ਉਹ ਕਰ ਰਹੇ ਹੋ ਜੋ ਕੁਝ ਤੁਸੀਂ ਆਪਣੇ ਪਿਤਾ ਕੋਲੋਂ ਸੁਣਿਆ ਹੈ।”
39ਉਹਨਾਂ ਨੇ ਕਿਹਾ, “ਸਾਡਾ ਪਿਤਾ ਅਬਰਾਹਾਮ ਹੈ।” ਯਿਸ਼ੂ ਨੇ ਕਿਹਾ, “ਜੇ ਤੁਸੀਂ ਅਬਰਾਹਾਮ ਦੀ ਔਲਾਦ ਹੁੰਦੇ ਤਾਂ ਤੁਸੀਂ ਉਹੀ ਕਰਦੇ ਜੋ ਅਬਰਾਹਾਮ ਨੇ ਕੀਤਾ।
40ਤੁਸੀਂ ਤਾਂ ਮੈਨੂੰ ਮਾਰਨ ਲਈ ਲੱਭ ਰਹੇ ਹੋ ਕਿਉਂਕਿ ਮੈਂ ਤੁਹਾਨੂੰ ਸੱਚ ਦੱਸਿਆ ਹੈ, ਜੋ ਮੈਂ ਪਰਮੇਸ਼ਵਰ ਵੱਲੋਂ ਸੁਣਿਆ ਹੈ। ਅਬਰਾਹਾਮ ਨੇ ਅਜਿਹੀਆਂ ਚੀਜ਼ਾਂ ਕਦੇ ਨਹੀਂ ਕੀਤੀਆਂ।