43ਤੁਸੀਂ ਮੇਰੀਆਂ ਗੱਲਾਂ ਨੂੰ ਕਿਉਂ ਨਹੀਂ ਸਮਝਦੇ ਹੋ? ਕਿਉਂਕਿ ਤੁਸੀਂ ਉਹ ਸੁਣਨ ਦੇ ਯੋਗ ਨਹੀਂ ਹੋ ਜੋ ਮੈਂ ਕਹਿੰਦਾ ਹਾਂ।
44ਤੁਸੀਂ ਆਪਣੇ ਪਿਤਾ ਦੁਸ਼ਟ ਦੇ ਹੋ, ਅਤੇ ਤੁਸੀਂ ਆਪਣੇ ਪਿਤਾ ਦੀਆਂ ਇੱਛਾਵਾਂ ਨੂੰ ਪੂਰਾ ਕਰਨਾ ਚਾਹੁੰਦੇ ਹੋ। ਕਿਉਂਕਿ ਉਹ ਸ਼ੁਰੂ ਤੋਂ ਹੀ ਕਾਤਲ ਸੀ ਅਤੇ ਉਸ ਸੱਚਾਈ ਤੇ ਖੜ੍ਹਾ ਨਹੀਂ ਰਹਿੰਦਾ। ਕਿਉਂਕਿ ਉਸ ਵਿੱਚ ਸੱਚਾਈ ਨਹੀਂ ਹੈ। ਜਦੋਂ ਉਹ ਝੂਠ ਬੋਲਦਾ ਹੈ, ਤਾਂ ਉਹ ਆਪਣੇ ਸੁਭਾਉ ਦੇ ਕਾਰਨ ਬੋਲਦਾ ਹੈ, ਕਿਉਂਕਿ ਉਹ ਝੂਠਾ ਹੈ ਅਤੇ ਝੂਠ ਦਾ ਪਿਤਾ ਹੈ।
45ਕਿਉਂਕਿ ਮੈਂ ਸੱਚ ਆਖਦਾ ਹਾਂ, ਤੁਸੀਂ ਮੇਰਾ ਵਿਸ਼ਵਾਸ ਨਹੀਂ ਕਰਦੇ!
46ਕੀ ਤੁਹਾਡੇ ਵਿੱਚੋਂ ਕੋਈ ਮੈਨੂੰ ਪਾਪੀ ਸਾਬਤ ਕਰ ਸਕਦਾ ਹੈ? ਜੇ ਮੈਂ ਸੱਚ ਦੱਸ ਰਿਹਾ ਹਾਂ, ਤੁਸੀਂ ਮੇਰਾ ਵਿਸ਼ਵਾਸ ਕਿਉਂ ਨਹੀਂ ਕਰਦੇ?
47ਜਿਹੜਾ ਵਿਅਕਤੀ ਪਰਮੇਸ਼ਵਰ ਦਾ ਹੈ ਉਹ ਬਚਨ ਸੁਣਦਾ ਹੈ ਜੋ ਕੁਝ ਪਰਮੇਸ਼ਵਰ ਆਖਦਾ ਹੈ। ਤੁਸੀਂ ਇਸ ਲਈ ਬਚਨ ਨਹੀਂ ਸੁਣਦੇ ਕਿਉਂਕਿ ਤੁਸੀਂ ਪਰਮੇਸ਼ਵਰ ਦੇ ਨਹੀਂ ਹੋ।”