50ਮੈਂ ਆਪਣੀ ਵਡਿਆਈ ਨਹੀਂ ਕਰਨਾ ਚਾਹੁੰਦਾ; ਪਰ ਇੱਕ ਹੈ ਜੋ ਉਸ ਨੂੰ ਭਾਲਦਾ ਹੈ, ਅਤੇ ਉਹ ਨਿਆਂ ਕਰਦਾ ਹੈ।
51ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਜਿਹੜਾ ਵੀ ਮੇਰੇ ਬਚਨਾਂ ਤੇ ਚੱਲਦਾ ਹੈ ਉਹ ਕਦੀ ਵੀ ਨਹੀਂ ਮਰੇਗਾ।”
52ਯਹੂਦੀਆਂ ਨੇ ਕਿਹਾ, “ਹੁਣ ਸਾਨੂੰ ਪਤਾ ਹੈ ਕਿ ਤੁਹਾਡੇ ਵਿੱਚ ਭੂਤ ਹੈ! ਇਥੋਂ ਤੱਕ ਕਿ ਅਬਰਾਹਾਮ ਦੂਸਰੇ ਨਬੀ ਵੀ ਮਰ ਗਏ, ਪਰ ਤੁਸੀਂ ਕਹਿੰਦੇ ਹੋ ਕਿ ਜਿਹੜਾ ਵੀ ਮੇਰੇ ਬਚਨਾਂ ਤੇ ਚਲਦਾ ਹੈ ਉਹ ਕਦੀ ਵੀ ਨਹੀਂ ਮਰੇਗਾ।
53ਕੀ ਤੁਸੀਂ ਸਾਡੇ ਪਿਤਾ ਅਬਰਾਹਾਮ ਤੋਂ ਵੱਡੇ ਹੋ? ਉਹ ਮਰ ਗਏ, ਅਤੇ ਇਸੇ ਤਰ੍ਹਾਂ ਨਬੀ ਵੀ। ਤੁਸੀਂ ਆਪਣੇ ਆਪ ਨੂੰ ਕੀ ਸਮਝਦੇ ਹੋ?”
54ਯਿਸ਼ੂ ਨੇ ਜਵਾਬ ਦਿੱਤਾ, “ਜੇ ਮੈਂ ਆਪਣੀ ਵਡਿਆਈ ਕਰਦਾ ਹਾਂ, ਤਾਂ ਮੇਰੀ ਵਡਿਆਈ ਕੁਝ ਵੀ ਨਹੀਂ। ਮੇਰਾ ਪਿਤਾ, ਜਿਸ ਨੂੰ ਤੁਸੀਂ ਆਪਣਾ ਪਰਮੇਸ਼ਵਰ ਆਖਦੇ ਹੋ, ਉਹ ਮੇਰੀ ਵਡਿਆਈ ਕਰਦੇ ਹਨ।