ਯੋਹਨ 8

ਯਿਸ਼ੂ ਨੇ ਜਵਾਬ ਦਿੱਤਾ, “ਜੇ ਮੈਂ ਆਪਣੀ ਵਡਿਆਈ ਕਰਦਾ ਹਾਂ, ਤਾਂ ਮੇਰੀ ਵਡਿਆਈ ਕੁਝ ਵੀ ਨਹੀਂ। ਮੇਰਾ ਪਿਤਾ, ਜਿਸ ਨੂੰ ਤੁਸੀਂ ਆਪਣਾ ਪਰਮੇਸ਼ਵਰ ਆਖਦੇ ਹੋ, ਉਹ ਮੇਰੀ ਵਡਿਆਈ ਕਰਦੇ ਹਨ।

John 8:54 (UKJV) Jesus answered, If I honour myself, my honour is nothing: it is my Father that honors me; of whom all of you say, that he is your God:

52ਯਹੂਦੀਆਂ ਨੇ ਕਿਹਾ, “ਹੁਣ ਸਾਨੂੰ ਪਤਾ ਹੈ ਕਿ ਤੁਹਾਡੇ ਵਿੱਚ ਭੂਤ ਹੈ! ਇਥੋਂ ਤੱਕ ਕਿ ਅਬਰਾਹਾਮ ਦੂਸਰੇ ਨਬੀ ਵੀ ਮਰ ਗਏ, ਪਰ ਤੁਸੀਂ ਕਹਿੰਦੇ ਹੋ ਕਿ ਜਿਹੜਾ ਵੀ ਮੇਰੇ ਬਚਨਾਂ ਤੇ ਚਲਦਾ ਹੈ ਉਹ ਕਦੀ ਵੀ ਨਹੀਂ ਮਰੇਗਾ।

53ਕੀ ਤੁਸੀਂ ਸਾਡੇ ਪਿਤਾ ਅਬਰਾਹਾਮ ਤੋਂ ਵੱਡੇ ਹੋ? ਉਹ ਮਰ ਗਏ, ਅਤੇ ਇਸੇ ਤਰ੍ਹਾਂ ਨਬੀ ਵੀ। ਤੁਸੀਂ ਆਪਣੇ ਆਪ ਨੂੰ ਕੀ ਸਮਝਦੇ ਹੋ?”

54ਯਿਸ਼ੂ ਨੇ ਜਵਾਬ ਦਿੱਤਾ, “ਜੇ ਮੈਂ ਆਪਣੀ ਵਡਿਆਈ ਕਰਦਾ ਹਾਂ, ਤਾਂ ਮੇਰੀ ਵਡਿਆਈ ਕੁਝ ਵੀ ਨਹੀਂ। ਮੇਰਾ ਪਿਤਾ, ਜਿਸ ਨੂੰ ਤੁਸੀਂ ਆਪਣਾ ਪਰਮੇਸ਼ਵਰ ਆਖਦੇ ਹੋ, ਉਹ ਮੇਰੀ ਵਡਿਆਈ ਕਰਦੇ ਹਨ।

55ਪਰ ਤੁਸੀਂ ਉਸ ਨੂੰ ਨਹੀਂ ਜਾਣਦੇ, ਮੈਂ ਉਸ ਨੂੰ ਜਾਣਦਾ ਹਾਂ। ਜੇ ਮੈਂ ਕਿਹਾ ਕਿ ਮੈਂ ਉਸ ਨੂੰ ਨਹੀਂ ਜਾਣਦਾ, ਤਾਂ ਮੈਂ ਤੁਹਾਡੇ ਤਰ੍ਹਾਂ ਝੂਠਾ ਠਹਿਰਾਂਗਾ, ਪਰ ਮੈਂ ਉਸ ਨੂੰ ਜਾਣਦਾ ਹਾਂ ਅਤੇ ਉਸ ਦੇ ਬਚਨਾਂ ਨੂੰ ਮੰਨਦਾ ਹਾਂ।

56ਤੁਹਾਡੇ ਪਿਤਾ ਅਬਰਾਹਾਮ ਮੇਰਾ ਦਿਨ ਵੇਖਣ ਬਾਰੇ ਸੋਚ ਕੇ ਖੁਸ਼ ਸੀ; ਉਹਨਾਂ ਨੇ ਇਹ ਵੇਖਿਆ ਅਤੇ ਖੁਸ਼ ਹੋਏ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.