56ਤੁਹਾਡੇ ਪਿਤਾ ਅਬਰਾਹਾਮ ਮੇਰਾ ਦਿਨ ਵੇਖਣ ਬਾਰੇ ਸੋਚ ਕੇ ਖੁਸ਼ ਸੀ; ਉਹਨਾਂ ਨੇ ਇਹ ਵੇਖਿਆ ਅਤੇ ਖੁਸ਼ ਹੋਏ।”
57ਯਹੂਦੀਆਂ ਨੇ ਯਿਸ਼ੂ ਨੂੰ ਕਿਹਾ, “ਤੂੰ ਅਜੇ ਪੰਜਾਹ ਸਾਲਾਂ ਦਾ ਵੀ ਨਹੀਂ ਹੋਇਆ ਅਤੇ ਤੂੰ ਅਬਰਾਹਾਮ ਨੂੰ ਵੇਖਿਆ ਹੈ!”
58ਯਿਸ਼ੂ ਨੇ ਜਵਾਬ ਦਿੱਤਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਅਬਰਾਹਾਮ ਦੇ ਜਨਮ ਤੋਂ ਪਹਿਲਾਂ, ਮੈਂ ਹਾਂ!”
59ਇਹ ਸੁਣ ਕੇ ਉਹਨਾਂ ਨੇ ਯਿਸ਼ੂ ਨੂੰ ਮਾਰਨ ਲਈ ਪੱਥਰ ਚੁੱਕੇ। ਪਰ ਯਿਸ਼ੂ ਆਪਣੇ ਆਪ ਨੂੰ ਬਚਾਉਂਦੇ ਹੋਏ ਹੈਕਲ ਵਿੱਚੋਂ ਬਾਹਰ ਆ ਗਏ।