11ਉਸ ਨੇ ਉੱਤਰ ਦਿੱਤਾ, “ਜਿਸ ਆਦਮੀ ਨੂੰ ਉਹ ਯਿਸ਼ੂ ਕਹਿੰਦੇ ਹਨ ਉਸ ਨੇ ਕੁਝ ਮਿੱਟੀ ਦਾ ਲੇਪ ਬਣਾਇਆ ਅਤੇ ਮੇਰੀ ਅੱਖਾਂ ਤੇ ਲਾਇਆ। ਉਹ ਨੇ ਮੈਨੂੰ ਸਿਲੋਅਮ ਦੇ ਤਾਲਬ ਵਿੱਚੋਂ ਜਾ ਕੇ ਧੋਣ ਲਈ ਕਿਹਾ। ਮੈਂ ਗਿਆ ਅਤੇ ਧੋ ਲਿਆ ਅਤੇ ਫਿਰ ਮੈਂ ਵੇਖ ਸਕਿਆ।”
12ਉਹਨਾਂ ਨੇ ਪੁੱਛਿਆ, “ਇਹ ਆਦਮੀ ਕਿੱਥੇ ਹੈ?” ਉਸ ਨੇ ਉੱਤਰ ਦਿੱਤਾ, “ਮੈਂ ਨਹੀਂ ਜਾਣਦਾ।”
13ਫਿਰ ਲੋਕ ਉਸ ਵਿਅਕਤੀ ਨੂੰ ਜਿਹੜਾ ਅੰਨ੍ਹਾ ਸੀ, ਫ਼ਰੀਸੀਆਂ ਦੇ ਕੋਲ ਲਿਆਏ।
14ਜਿਸ ਦਿਨ ਯਿਸ਼ੂ ਨੇ ਮਿੱਟੀ ਗਿੱਲੀ ਕੀਤੀ ਅਤੇ ਉਸ ਅੰਨ੍ਹੇ ਦੀਆਂ ਅੱਖੀਆਂ ਖੋਲ੍ਹਿਆ ਸਨ ਉਹ ਦਿਨ ਸਬਤ ਦਾ ਸੀ।
15ਇਸ ਲਈ ਫ਼ਰੀਸੀਆਂ ਨੇ ਫਿਰ ਉਸ ਨੂੰ ਪੁੱਛਿਆ, “ਤੈਨੂੰ ਰੋਸ਼ਨੀ ਕਿਵੇਂ ਮਿਲੀ?” ਉਸ ਮਨੁੱਖ ਨੇ ਉੱਤਰ ਦਿੱਤਾ, “ਉਹ ਨੇ ਮੇਰੀਆਂ ਅੱਖਾਂ ਤੇ ਗਿੱਲੀ ਮਿੱਟੀ ਲਗਾਈ ਅਤੇ ਮੈਂ ਧੋ ਲਿਆ ਤੇ ਹੁਣ ਮੈਂ ਦੇਖ ਸਕਦਾ ਹਾਂ।”