ਯੋਹਨ 9

ਉਹਨਾਂ ਯਹੂਦੀ ਅਧਿਕਾਰੀਆਂ ਨੇ ਇਹ ਵਿਸ਼ਵਾਸ ਨਹੀਂ ਕੀਤਾ ਕਿ ਉਹ ਅੰਨ੍ਹਾ ਸੀ ਅਤੇ ਉਹ ਚੰਗਾ ਹੋ ਚੁੱਕਾ ਹੈ ਜਦੋਂ ਤੱਕ ਉਹਨਾਂ ਆਦਮੀ ਦੇ ਮਾਤਾ-ਪਿਤਾ ਨੂੰ ਨਹੀਂ ਸੱਦਿਆ।

John 9:18 (UKJV) But the Jews did not believe concerning him, that he had been blind, and received his sight, until they called the parents of him that had received his sight.

16ਕੁਝ ਫ਼ਰੀਸੀਆਂ ਨੇ ਕਿਹਾ, “ਇਹ ਮਨੁੱਖ ਪਰਮੇਸ਼ਵਰ ਵੱਲੋਂ ਨਹੀਂ ਹੈ ਕਿਉਂਕਿ ਇਹ ਸਬਤ ਦੇ ਦਿਨ ਨੂੰ ਨਹੀਂ ਮੰਨਦਾ।” ਪਰ ਦੂਸਰੇ ਲੋਕਾਂ ਨੇ ਪੁੱਛਿਆ, “ਇੱਕ ਪਾਪੀ ਅਜਿਹੇ ਚਮਤਕਾਰ ਕਿਵੇਂ ਕਰ ਸਕਦਾ ਹੈ?” ਇਸ ਲਈ ਉਹ ਆਪਸ ਵਿੱਚ ਸਹਿਮਤ ਨਹੀਂ ਸਨ।

17ਤਾਂ ਫਿਰ ਉਹ ਸਾਰੇ ਫ਼ਰੀਸੀ ਉਸ ਅੰਨ੍ਹੇ ਆਦਮੀ ਕੋਲ ਗਏ ਅਤੇ ਪੁੱਛਿਆ, “ਤੂੰ ਇਸ ਆਦਮੀ ਬਾਰੇ ਕੀ ਕਹੇਗਾ? ਜਿਸ ਨੇ ਤੇਰੀਆਂ ਅੱਖਾਂ ਖੋਲ੍ਹੀਆਂ ਸਨ।” ਉਸ ਆਦਮੀ ਨੇ ਉੱਤਰ ਦਿੱਤਾ, “ਉਹ ਇੱਕ ਨਬੀ ਹੈ।”

18ਉਹਨਾਂ ਯਹੂਦੀ ਅਧਿਕਾਰੀਆਂ ਨੇ ਇਹ ਵਿਸ਼ਵਾਸ ਨਹੀਂ ਕੀਤਾ ਕਿ ਉਹ ਅੰਨ੍ਹਾ ਸੀ ਅਤੇ ਉਹ ਚੰਗਾ ਹੋ ਚੁੱਕਾ ਹੈ ਜਦੋਂ ਤੱਕ ਉਹਨਾਂ ਆਦਮੀ ਦੇ ਮਾਤਾ-ਪਿਤਾ ਨੂੰ ਨਹੀਂ ਸੱਦਿਆ।

19ਉਹਨਾਂ ਨੇ ਉਸ ਦੇ ਮਾਤਾ-ਪਿਤਾ ਪੁੱਛਿਆ, ਕੀ ਇਹ ਤੁਹਾਡਾ ਪੁੱਤਰ ਹੈ? “ਕੀ ਇਹ ਉਹੀ ਵਿਅਕਤੀ ਹੈ ਜਿਹੜਾ ਅੰਨ੍ਹਾ ਪੈਦਾ ਹੋਇਆ ਸੀ? ਹੁਣ ਉਹ ਕਿਵੇਂ ਵੇਖ ਸਕਦਾ ਹੈ?”

20ਉਸ ਦੇ ਮਾਤਾ-ਪਿਤਾ ਨੇ ਜਵਾਬ ਦਿੱਤਾ, “ਅਸੀਂ ਜਾਣਦੇ ਹਾਂ ਕਿ ਇਹ ਸਾਡਾ ਪੁੱਤਰ ਹੈ। ਅਤੇ ਅਸੀਂ ਜਾਣਦੇ ਹਾਂ ਕਿ ਉਹ ਅੰਨ੍ਹਾ ਪੈਦਾ ਹੋਇਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.