ਯੋਹਨ 9

ਉਹਨਾਂ ਦੇ ਚੇਲਿਆਂ ਨੇ ਯਿਸ਼ੂ ਨੂੰ ਪੁੱਛਿਆ, “ਗੁਰੂ ਜੀ, ਕਿਸ ਨੇ ਪਾਪ ਕੀਤਾ ਹੈ, ਇਹ ਆਦਮੀ ਨੇ ਜਾਂ ਉਸ ਦੇ ਮਾਤਾ-ਪਿਤਾ ਨੇ ਜੋ ਉਹ ਅੰਨ੍ਹਾ ਪੈਦਾ ਹੋਇਆ ਹੈ?”

John 9:2 (UKJV) And his disciples asked him, saying, Master, who did sin, this man, or his parents, that he was born blind?

1ਜਦੋਂ ਯਿਸ਼ੂ ਜਾ ਰਹੇ ਸੀ ਤਾਂ ਉਹਨਾਂ ਨੇ ਇੱਕ ਆਦਮੀ ਨੂੰ ਵੇਖਿਆ ਜਿਹੜਾ ਜਨਮ ਤੋਂ ਅੰਨ੍ਹਾ ਸੀ।

2ਉਹਨਾਂ ਦੇ ਚੇਲਿਆਂ ਨੇ ਯਿਸ਼ੂ ਨੂੰ ਪੁੱਛਿਆ, “ਗੁਰੂ ਜੀ, ਕਿਸ ਨੇ ਪਾਪ ਕੀਤਾ ਹੈ, ਇਹ ਆਦਮੀ ਨੇ ਜਾਂ ਉਸ ਦੇ ਮਾਤਾ-ਪਿਤਾ ਨੇ ਜੋ ਉਹ ਅੰਨ੍ਹਾ ਪੈਦਾ ਹੋਇਆ ਹੈ?”

3ਯਿਸ਼ੂ ਨੇ ਉੱਤਰ ਦਿੱਤਾ, “ਨਾ ਹੀ ਇਸ ਦੇ ਮਾਤਾ-ਪਿਤਾ ਨੇ ਅਤੇ ਨਾ ਹੀ ਉਸ ਦੇ ਪਾਪ ਕਾਰਨ ਹੈ। ਪਰ ਇਸ ਲਈ ਹੋਇਆ ਤਾਂ ਜੋ ਪਰਮੇਸ਼ਵਰ ਦੀ ਮਹਿਮਾ ਪ੍ਰਗਟ ਹੋਵੇ।

4ਜਿਨ੍ਹਾ ਚਿਰ ਦਿਨ ਹੈ, ਸਾਨੂੰ ਉਸ ਦਾ ਕੰਮ ਕਰਨਾ ਚਾਹੀਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ। ਰਾਤ ਆ ਰਹੀ ਹੈ, ਜਦੋਂ ਕੋਈ ਕੰਮ ਨਹੀਂ ਕਰ ਸਕਦਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.