ਯੋਹਨ 9

ਪਰ ਉਹ ਹੁਣ ਕਿਵੇਂ ਵੇਖ ਸਕਦਾ ਹੈ, ਅਤੇ ਕਿਸ ਨੇ ਉਸ ਦੀਆਂ ਅੱਖਾਂ ਨੂੰ ਖੋਲ੍ਹਿਆ ਹੈ, ਸਾਨੂੰ ਨਹੀਂ ਪਤਾ। ਉਸ ਨੂੰ ਪੁੱਛੋ, ਕਿਉਂਕਿ ਉਹ ਉਮਰ ਦਾ ਸਿਆਣਾ ਹੈ; ਉਹ ਆਪੇ ਹੀ ਤੁਹਾਨੂੰ ਦੱਸੇਗਾ।”

John 9:21 (UKJV) But by what means he now sees, we know not; or who has opened his eyes, we know not: he is of age; ask him: he shall speak for himself.

19ਉਹਨਾਂ ਨੇ ਉਸ ਦੇ ਮਾਤਾ-ਪਿਤਾ ਪੁੱਛਿਆ, ਕੀ ਇਹ ਤੁਹਾਡਾ ਪੁੱਤਰ ਹੈ? “ਕੀ ਇਹ ਉਹੀ ਵਿਅਕਤੀ ਹੈ ਜਿਹੜਾ ਅੰਨ੍ਹਾ ਪੈਦਾ ਹੋਇਆ ਸੀ? ਹੁਣ ਉਹ ਕਿਵੇਂ ਵੇਖ ਸਕਦਾ ਹੈ?”

20ਉਸ ਦੇ ਮਾਤਾ-ਪਿਤਾ ਨੇ ਜਵਾਬ ਦਿੱਤਾ, “ਅਸੀਂ ਜਾਣਦੇ ਹਾਂ ਕਿ ਇਹ ਸਾਡਾ ਪੁੱਤਰ ਹੈ। ਅਤੇ ਅਸੀਂ ਜਾਣਦੇ ਹਾਂ ਕਿ ਉਹ ਅੰਨ੍ਹਾ ਪੈਦਾ ਹੋਇਆ ਸੀ।

21ਪਰ ਉਹ ਹੁਣ ਕਿਵੇਂ ਵੇਖ ਸਕਦਾ ਹੈ, ਅਤੇ ਕਿਸ ਨੇ ਉਸ ਦੀਆਂ ਅੱਖਾਂ ਨੂੰ ਖੋਲ੍ਹਿਆ ਹੈ, ਸਾਨੂੰ ਨਹੀਂ ਪਤਾ। ਉਸ ਨੂੰ ਪੁੱਛੋ, ਕਿਉਂਕਿ ਉਹ ਉਮਰ ਦਾ ਸਿਆਣਾ ਹੈ; ਉਹ ਆਪੇ ਹੀ ਤੁਹਾਨੂੰ ਦੱਸੇਗਾ।”

22ਉਸ ਦੇ ਮਾਤਾ-ਪਿਤਾ ਨੇ ਇਹ ਇਸ ਲਈ ਕਿਹਾ ਕਿਉਂਕਿ ਉਹ ਯਹੂਦੀ ਆਗੂਆਂ ਤੋਂ ਡਰਦੇ ਸਨ, ਕਿਉਂਕਿ ਉਹਨਾਂ ਨੇ ਪਹਿਲਾਂ ਹੀ ਫ਼ੈਸਲਾ ਕਰ ਲਿਆ ਸੀ ਕਿ ਜੋ ਕੋਈ ਵੀ ਸਵੀਕਾਰ ਕਰਦਾ ਹੈ ਕਿ ਯਿਸ਼ੂ ਮਸੀਹਾ ਹੈ, ਉਸ ਨੂੰ ਪ੍ਰਾਰਥਨਾ ਸਥਾਨ ਤੋਂ ਬਾਹਰ ਕੱਢ ਦਿੱਤਾ ਜਾਵੇਗਾ।

23ਇਸੇ ਕਾਰਨ ਉਸ ਦੇ ਮਾਤਾ-ਪਿਤਾ ਨੇ ਕਿਹਾ, “ਉਹ ਉਮਰ ਦਾ ਸਿਆਣਾ ਹੈ; ਉਸ ਨੂੰ ਪੁੱਛੋ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.